ਮੁੰਬਈ - ਮੱਧ ਮੁੰਬਈ ਦੇ ਲੋਅਰ ਪਰੇਲ ਇਲਾਕੇ ਵਿੱਚ ਇੱਕ 16 ਸਾਲਾ ਲੜਕੀ ਨਾਲ ਤਿੰਨ ਨਾਬਾਲਗਾਂ ਸਮੇਤ ਛੇ ਲੋਕਾਂ ਨੇ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ।
ਜਾਣਕਾਰੀ ਦਿੰਦੇ ਹੋਏ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨ ਬਾਲਗ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤਿੰਨ ਹੋਰ ਦੋਸ਼ੀਆਂ ਨੂੰ, ਜੋ ਕਿ ਨਾਬਾਲਗ ਦੱਸੇ ਜਾਂਦੇ ਹਨ, ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਇੱਕ ਚਾਲ ਵਿੱਚ ਵਾਪਰੀ।
ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਪੀੜਤਾ ਦਾ ਦੋਸਤ ਹੈ ਅਤੇ ਦੋਵੇਂ ਇੱਕ ਹੋਰ ਦੋਸਤ ਦਾ ਜਨਮ ਦਿਨ ਮਨਾਉਣ ਲਈ ਚਾਲ ਵਿੱਚ ਗਏ ਸਨ।
ਉਨ੍ਹਾਂ ਦੱਸਿਆ ਕਿ ਹੋਰ ਪੰਜ ਮੁਲਜ਼ਮ ਵੀ ਉੱਥੇ ਜਨਮ ਦਿਨ ਮਨਾਉਣ ਲਈ ਮੌਜੂਦ ਸਨ, ਪਰ ਬਾਅਦ ਵਿੱਚ ਰਾਤ ਸਮੇਂ ਚਾਲ ਵਾਸੀਆਂ ਨੇ ਲੜਕੀ ਦੀਆਂ ਚੀਕਾਂ ਸੁਣੀਆਂ ਅਤੇ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਜਦੋਂ ਐਨ.ਐਮ. ਜੋਸ਼ੀ ਮਾਰਗ ਥਾਣੇ ਦੇ ਪੁਲੀਸ ਮੁਲਾਜ਼ਮ ਮੌਕੇ ’ਤੇ ਪੁੱਜੇ, ਤਾਂ ਉਨ੍ਹਾਂ ਨੇ ਨਾਬਾਲਗ ਲੜਕੀ ਅਤੇ ਮੁਲਜ਼ਮ ਮਿਲੇ।
ਪੁਲਿਸ ਨੇ ਦੱਸਿਆ ਕਿ ਲੜਕੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਨਾਬਾਲਗ ਦੋਸ਼ੀਆਂ ਨੂੰ ਡੋਂਗਰੀ ਸਥਿਤ ਚਿਲਡਰਨ ਹੋਮ ਭੇਜ ਦਿੱਤਾ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ।