ਤਾਮਿਲਨਾਡੂ ਦੇ ਜ਼ਿਲ੍ਹਾ ਥੇਨੀ 'ਚ ਵਾਪਰਿਆ ਭਿਆਨਕ ਹਾਦਸਾ, ਅੱਠ ਦੀ ਹੋਈ ਮੌਤ
40 ਫੁੱਟ ਡੂੰਘੀ ਖੱਡ 'ਚ ਡਿੱਗਿਆ ਸ਼ਰਧਾਲੂਆਂ ਨਾਲ ਭਰਿਆ ਵਾਹਨ
Terrible accident happened in Tamil Nadu district Theni, eight died
ਥੇਨੀ : ਤਾਮਿਲਨਾਡੂ ਦੇ ਥੇਨੀ 'ਚ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ 8 ਲੋਕਾਂ ਦੀ ਮੌਤ ਅਤੇ ਦੋ ਦੇ ਜ਼ਖਮੀ ਹੋਣ ਬਾਰੇ ਜਾਣਕਾਰੀ ਹਾਸਲ ਹੋਈ ਹੈ। ਦੱਸਿਆ ਜਾ ਰਿਹਾ ਕਿ ਸ਼ਰਧਾਲੂਆਂ ਨਾਲ ਭਰਿਆ ਵਾਹਨ 40 ਫੁੱਟ ਡੂੰਘੀ ਖੱਡ ਵਿਚ ਜਾ ਡਿੱਗਿਆ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਅੱਠਵੇਂ ਨੇ ਹਸਪਤਾਲ ਜਾਂਦੇ ਸਮੇਂ ਦਮ ਤੋੜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਸ਼ਰਧਾਲੂ ਸਬਰੀਮਾਲਾ ਤੋਂ ਵਾਪਸ ਆ ਰਹੇ ਸਨ।
ਜਾਣਕਾਰੀ ਅਨੁਸਾਰ ਪਹਾੜੀ ਰਸਤੇ 'ਤੇ ਇੱਕ ਮੋੜ 'ਤੇ ਡਰਾਈਵਰ ਦਾ ਕਾਬੂ ਨਾ ਰਹਿਣ ਕਾਰਨ ਵਾਹਨ ਹਾਦਸਾਗ੍ਰਸਤ ਹੋ ਗਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿਚ ਇੱਕ ਨਾਬਾਲਗ ਲੜਕਾ ਵੀ ਸ਼ਾਮਲ ਹੈ। ਸਾਰੇ ਲੋਕ ਜ਼ਿਲ੍ਹੇ ਦੇ ਅਨਦੀਪੱਟੀ ਦੇ ਰਹਿਣ ਵਾਲੇ ਸਨ।