'ਆਪ' ਵਿਧਾਇਕ ਦੇ ਪਰਿਵਾਰ ਨੂੰ ਲੁੱਟਣ ਦੀ ਕੋਸ਼ਿਸ਼, 6 ਹਮਲਾਵਰਾਂ ਨੇ ਵਿਧਾਇਕ ਅੰਗੁਰਾਲ ਦੇ ਪਰਿਵਾਰ ਦੀ ਕਾਰ ਰੋਕੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ- ਸ਼ਨੀਵਾਰ ਰਾਤ ਉਸ ਦੇ ਬੱਚੇ ਪਰਿਵਾਰ ਨਾਲ ਪਾਰਟੀ ਤੋਂ ਘਰ ਪਰਤ ਰਹੇ ਸਨ

Sheetal Angural AAP MLA

 

AAP MLA  - ਪੰਜਾਬ ਦੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ  ਵਿਧਾਇਕ ਸ਼ੀਤਲ ਅੰਗੁਰਾਲ ਦੇ ਪਰਿਵਾਰ 'ਤੇ ਹਮਲਾ ਅਤੇ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐਤਵਾਰ ਦੁਪਹਿਰ ਵਿਧਾਇਕ ਅੰਗੁਰਾਲ ਨੇ ਬਸਤੀ ਦਾਨਿਸ਼ਮੰਦਾਂ ਨੇੜੇ ਉਕਤ ਮੁਲਜ਼ਮਾਂ ਦਾ ਘਰ ਪੁਲਿਸ ਨੂੰ ਦਿਖਾਇਆ ਅਤੇ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਇੱਕ ਨੂੰ ਹਿਰਾਸਤ ਵਿਚ ਵੀ ਲਿਆ ਹੈ। 

ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ- ਸ਼ਨੀਵਾਰ ਰਾਤ ਉਸ ਦੇ ਬੱਚੇ ਪਰਿਵਾਰ ਨਾਲ ਪਾਰਟੀ ਤੋਂ ਘਰ ਪਰਤ ਰਹੇ ਸਨ। ਇਸ ਦੌਰਾਨ ਉਹਨਾਂ ਦੇ ਬੱਚਿਆਂ ਨੂੰ ਕਰੀਬ 6 ਮੁਲਜ਼ਮਾਂ ਨੇ ਬਸਤੀ ਦਾਨਿਸ਼ਮੰਡਾ ਨੇੜੇ ਕਾਰ ਨੂੰ ਰੋਕ ਲਿਆ। ਵਿਧਾਇਕ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਉਹਨਾਂ ਨੂੰ ਲੁੱਟਣ ਦੀ ਨੀਅਤ ਨਾਲ ਰੋਕਿਆ ਸੀ। ਜਿਸ ਤੋਂ ਬਾਅਦ ਜਦੋਂ ਵਿਧਾਇਕ ਦਾ ਭਰਾ ਲਾਲੀ ਅੰਗੁਰਾਲ ਕਾਰ 'ਚੋਂ ਬਾਹਰ ਆਇਆ ਤਾਂ ਉਕਤ ਦੋਸ਼ੀ ਉਸ ਨੂੰ ਦੇਖਦੇ ਹੀ ਫਰਾਰ ਹੋ ਗਏ। ਵਿਧਾਇਕ ਨੇ ਕਿਹਾ- ਘਟਨਾ ਦੇ ਸਮੇਂ ਸਾਰੇ ਦੋਸ਼ੀ ਨਸ਼ੇ 'ਚ ਸਨ। ਉਹਨਾਂ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸ ਦੀ ਕਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਿਧਾਇਕ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਸੀਂ ਰਾਤ ਤੋਂ ਹੀ ਸਾਰੇ ਦੋਸ਼ੀਆਂ ਨੂੰ ਟਰੇਸ ਕਰ ਰਹੇ ਸੀ। ਐਤਵਾਰ ਦੁਪਹਿਰ ਕਰੀਬ 3.30 ਵਜੇ ਕੁਝ ਮੁਲਜ਼ਮਾਂ ਨੂੰ ਟਰੇਸ ਕੀਤਾ ਗਿਆ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੇ ਹਨ। 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਇਹ ਖੁਸ਼ਕਿਸਮਤੀ ਹੈ ਕਿ ਦੋਸ਼ੀਆਂ ਨੇ ਬੱਚਿਆਂ 'ਤੇ ਹਮਲਾ ਨਹੀਂ ਕੀਤਾ। ਸਾਰਿਆਂ ਕੋਲ ਤੇਜ਼ਧਾਰ ਹਥਿਆਰ ਸਨ। ਅਜਿਹੇ ਅਪਰਾਧ ਕਰਨ ਵਾਲਿਆਂ ਲਈ ਸ਼ਹਿਰ ਵਿੱਚ ਕੋਈ ਥਾਂ ਨਹੀਂ ਹੈ। 

ਥਾਣਾ ਡਵੀਜ਼ਨ ਨੰਬਰ-5 ਦੇ ਐਸਐਚਓ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਵਿਧਾਇਕ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਉਹਨਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।