ਸੀਏਏ : ਸ਼ਾਹੀਨ ਬਾਗ ਦੇ ਪ੍ਰਦਰਸ਼ਨ ਵਿਚ ਜਾਣਾ ਚਾਹੁੰਦੇ ਸਨ ਰਾਮਦੇਵ ਪਰ ਇਸ ਕਾਰਨ ਪ੍ਰੋਗਰਾਮ ਕੀਤਾ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀਏਏ ਅਤੇ ਐਨਆਰਸੀ ਵਿਰੁੱਧ ਅੱਜ 40ਵੇਂ ਦਿਨ ਵੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ

File Photo

ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਪ੍ਰਦਰਸ਼ਨ ਵਿਚ ਯੋਗ ਗੁਰੂ ਰਾਮਦੇਵ ਦੇ ਜਾਣ ਦਾ ਪ੍ਰੋਗਰਾਮ ਸੀ ਪਰ ਦਿੱਲੀ ਪੁਲਿਸ ਦੇ ਕਹਿਣ 'ਤੇ ਉਨ੍ਹਾਂ ਨੇ ਉੱਥੇ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

ਮੀਡੀਆ ਰਿਪੋਰਟਾ ਦੀ ਮੰਨੀਏ ਤਾਂ ਅੱਜ ਸ਼ਨਿੱਚਰਵਾਰ ਨੂੰ ਰਾਮਦੇਵ ਸ਼ਾਹੀਨ ਬਾਗ ਵਿਚ ਸੀਏਏ ਅਤੇ ਸੰਭਾਵਤ ਐਨਆਰਸੀ ਵਿਰੁੱਧ ਹੋ ਰਹੇ ਪ੍ਰਦਰਸ਼ਨ ਵਿਚ ਜਾਣਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕੀ ਉੱਥੋ ਦੇ ਹਲਾਤ ਕੀ ਹਨ ਇਹ ਸੱਭ ਨੂੰ ਪਤਾ ਹੈ ਇਸ ਲਈ ਉਨ੍ਹਾਂ ਦਾ ਉੱਥੇ ਜਾਣਾ ਬਿਲਕੁੱਲ ਵੀ ਠੀਕ ਨਹੀਂ ਹੈ ਜਿਸ ਤੋਂ ਬਾਅਦ ਰਾਮਦੇਵ ਨੇ ਸ਼ਾਹੀਨ ਬਾਗ ਵਿਚ ਜਾਣ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

ਰਾਮਦੇਵ ਇਸ ਤੋਂ ਪਹਿਲਾਂ ਵੀ ਸੀਏਏ ਵਿਰੁੱਧ ਹੋ ਰਹੇ ਪ੍ਰਦਰਸ਼ਨਾਂ ਵਿਚ ਆਪਣੀ ਪ੍ਰਤੀਕਿਰਿਆ ਦੇ ਚੁੱਕੇ ਹਨ। ਉਨ੍ਹਾਂ ਕਿਹਾ ਸੀ ਇਹ ਦੇਸ਼ ਸੱਭ ਦਾ ਹੈ ਪਰ ਇਸ ਪ੍ਰਦਰਸ਼ਨ ਦੌਰਾਨ ਅਜਾਦੀ ਦੇ ਨਾਅਰੇ ਲਗਾਉਣ ਬਿਲਕੁਲ ਵੀ ਠੀਕ ਨਹੀਂ ਹੈ। ਰਾਮਦੇਵ ਨੇ ਕਿਹਾ ਸੀ ਕਿ ਸੀਏਏ ਦਾ ਇਸ ਦੇਸ਼ ਦੇ ਨਾਗਰਿਕਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

 ਉਨ੍ਹਾਂ ਇਲਜ਼ਾਮ ਲਗਾਇਆ ਸੀ ਕਿ ''ਕੁੱਝ ਲੋਕਾਂ ਵੱਲੋਂ ਘੱਟਗਿਣਤੀ ਵਰਗ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੀਏਏ 'ਤੇ ਜਿਹੜੇ ਪ੍ਰਦਰਸ਼ਨ ਹੋ ਰਹੇ ਹਨ ਉਨ੍ਹਾਂ ਵਿਚ ਵਿਦੇਸ਼ੀਆਂ ਅਤੇ ਰਾਜਨੀਤਿਕ ਦਲਾਂ ਦਾ ਹੱਥ ਹੈ ਤਾਂਕਿ ਦੇਸ਼ ਵਿਚ ਹਿੰਸਾ ਫੈਲਾਈ ਜਾ ਸਕੇ''। ਰਾਮਦੇਵ ਨੇ ਇਹ ਵੀ ਕਿਹਾ ਸੀ ਕਿ ਉਹ ਇਸ (ਸੀਏਏ) ਬਾਰੇ ਵਿਚ ਪ੍ਰਧਾਨਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲਬਾਤ ਕਰ ਚੁੱਕੇ ਹਨ।

ਦੱਸ ਦਈਏ ਕਿ ਸੀਏਏ ਅਤੇ ਐਨਆਰਸੀ ਵਿਰੁੱਧ ਅੱਜ 40ਵੇਂ ਦਿਨ ਵੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ।ਇਹ ਪ੍ਰਦਰਸ਼ਨ ਹੁਣ ਇਕ ਵੱਡਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਸ਼ਾਹੀਨ ਬਾਗ ਦੀ ਤਰਜ਼ 'ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੀਏਏ ਅਤੇ ਐਨਆਰਸੀ ਵਿਰੁੱਧ ਰੋਸ ਮੁਜ਼ਹਾਰੇ ਹੋ ਰਹੇ ਹਨ।