ਕਿਸਾਨੀ ਸੰਘਰਸ਼ ‘ਚ ਟਿਕਰੀ ਬਾਰਡਰ 'ਤੇ ਡਟੇ ਇਕ ਹੋਰ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

farmer

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਵੱਖ-ਵੱਖ ਸੂਬਿਆਂ ਦੇ ਕਿਸਾਨ ਰਾਜਧਾਨੀ ਦੀਆਂ ਹੱਦਾਂ ‘ਤੇ ਡਟੇ ਹੋਏ ਹਨ। ਕੜਾਕੇ ਦੀ ਠੰਢ ਵਿਚ ਸੰਘਰਸ਼ ਕਰਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਕੁਰਬਾਨ ਕਰ ਚੁੱਕੇ ਹਨ। ਇਸ ਦੌਰਾਨ ਟਿਕਰੀ ਬਾਰਡਰ ਤੋਂ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (48 ਸਾਲ) ਮਾਨਸਾ ਜ਼ਿਲ੍ਹੇ ਵਜੋਂ ਹੋਈ ਹੈ। ਇਹ ਕਿਸਾਨ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਮ੍ਰਿਤਕ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਇਸ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣਾ ਨਾਲ ਹੋਈ ਹੈ।

Farmer Protest

ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਮੋਰਚੇ ‘ਤੇ ਡਟੇ ਕਿਸਾਨਾਂ ਨੂੰ ਕਰੀਬ 2 ਮਹੀਨੇ ਹੋ ਚੁੱਕੇ ਹਨ। ਕੜਾਕੇ ਦੀ ਠੰਢ ਵਿਚ ਵੀ ਬਜ਼ੁਰਗ, ਬੀਬੀਆਂ, ਨੌਜਵਾਨਾਂ ਤੇ ਬੱਚਿਆਂ ਦਾ ਜੋਸ਼ ਬਰਕਰਾਰ ਹੈ। ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।