ਵਰਧਾ ਸੜਕ ਹਾਦਸੇ ਵਿੱਚ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ

photo

 

ਵਰਧਾ : ਮਹਾਰਾਸ਼ਟਰ ਦੇ ਵਰਧਾ ਜ਼ਿਲੇ 'ਚ ਸੋਮਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸੇ 'ਚ ਭਾਜਪਾ ਵਿਧਾਇਕ ਦੇ ਬੇਟੇ ਸਮੇਤ 7 ਵਿਦਿਆਰਥੀਆਂ  ਦੀ ਦਰਦਨਾਕ ਮੌਤ ਹੋ ਗਈ। ਇੱਕ ਪੁਲਿਸ ਅਧਿਕਾਰੀ ਅਨੁਸਾਰ ਬੀਤੀ ਰਾਤ ਕਰੀਬ 11.30 ਵਜੇ ਸੇਲਸੁਰਾ ਨੇੜੇ ਇੱਕ ਕਾਰ ਪੁਲ ਤੋਂ ਹੇਠਾਂ ਡਿੱਗ ਗਈ।

 

ਜਿਸ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ਰਿਹਾਂਗਦਲੇ ਸਮੇਤ 7 ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਲਾਂਕਿ ਪੁਲਿਸ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਰਾਤ 11.30 ਵਜੇ ਦੀ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੀ ਕਾਰ ਦੀ ਰਫਤਾਰ ਤੇਜ਼ ਸੀ ਅਤੇ ਡਰਾਈਵਰ ਦਾ ਕੰਟਰੋਲ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ। ਜਿਸ ਕਾਰਨ ਵਿਦਿਆਰਥੀਆਂ ਦੀ ਮੌਤ ਹੋ ਗਈ, ਮ੍ਰਿਤਕ ਸਾਰੇ ਵਿਦਿਆਰਥੀ ਵਰਧਾ ਜ਼ਿਲ੍ਹੇ ਦੇ ਸਾਂਗਵੀ ਮੇਘੇ ਮੈਡੀਕਲ ਕਾਲਜ ਦੇ ਵਿਦਿਆਰਥੀ ਹਨ। ਇਹ ਵਿਦਿਆਰਥੀ ਦਿਓਲੀ ਤੋਂ ਵਰਧਾ ਜਾ ਰਹੇ ਸਨ।