ਦਿੱਲੀ ਸਰਕਾਰ ਦੇ ਹਰ ਦਫ਼ਤਰ ’ਚ ਲੱਗਣਗੀਆਂ ਬੀਆਰ ਅੰਬੇਡਕਰ ਤੇ ਭਗਤ ਸਿੰਘ ਦੀਆਂ ਤਸਵੀਰਾਂ- Delhi CM

ਏਜੰਸੀ

ਖ਼ਬਰਾਂ, ਰਾਸ਼ਟਰੀ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ।

Arvind Kejriwal


ਨਵੀਂ ਦਿੱਲੀ:  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਦਿੱਲੀ ਵਿਚ ਗਣਤੰਤਰ ਦਿਵਸ ਸਮਾਗਮ ਵਿਚ ਉਹਨਾਂ ਕਿਹਾ ਕਿ ਦਿੱਲੀ ਸਰਕਾਰ ਦੇ ਹਰ ਦਫ਼ਤਰ ਵਿਚ ਨੇਤਾਵਾਂ ਜਾਂ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਨਹੀਂ ਲਗਾਈਆਂ ਜਾਣਗੀਆਂ। ਦਫ਼ਤਰਾਂ ਵਿਚ ਹੁਣ ਸਿਰਫ਼ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਹੀ ਲਗਾਈਆਂ ਜਾਣਗੀਆਂ।

Arvind Kejriwal

ਇਸ ਦੇ ਨਾਲ ਹੀ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਅੱਜ ਅਸੀਂ ਇਹ ਪ੍ਰਣ ਲੈਂਦੇ ਹਾਂ ਕਿ ਹਰ ਬੱਚੇ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੁਪਨਿਆਂ ਦੀ ਸਿੱਖਿਆ ਦਿੱਤੀ ਜਾਵੇਗੀ। ਅਸੀਂ ਸੱਤ ਸਾਲਾਂ ਵਿਚ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮਿਲੀਨੀਆ ਟਰੰਪ ਨੇ ਵੀ ਸਾਡੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਸਾਨੂੰ ਆਪਣਾ ਸਰਟੀਫਿਕੇਟ ਮਿਲ ਗਿਆ ਹੈ।

CORONA VIRUS

ਗਣਤੰਤਰ ਦਿਵਸ ਤੋਂ ਪਹਿਲਾਂ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, "ਦਿੱਲੀ ਵਿਚ 100% ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ ਅਤੇ 82% ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਮੈਨੂੰ ਲੱਗਦਾ ਹੈ ਕਿ ਇਹ ਪੂਰੇ ਦੇਸ਼ ਅਤੇ ਦੁਨੀਆ ਵਿਚ ਇਕ ਰਿਕਾਰਡ ਹੈ।  ਬੂਸਟਰ ਡੋਜ਼ ਵੀ ਬਹੁਤ ਤੇਜ਼ੀ ਨਾਲ ਲੱਗ ਰਹੀ ਹੈ। ਅਸੀਂ ਜਲਦੀ ਹੀ ਕੋਰੋਨਾ ਪਾਬੰਦੀਆਂ ਨੂੰ ਹਟਾ ਦੇਵਾਂਗੇ।"

Arvind Kejriwal

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕਾਂ, ਅਫਸਰਾਂ, ਡਾਕਟਰਾਂ ਨੇ ਜਿਸ ਸਬਰ ਨਾਲ ਇਸ ਮਹਾਂਮਾਰੀ ਦਾ ਸਾਹਮਣਾ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਓਮੀਕਰੋਨ ਬਹੁਤ ਤੇਜ਼ੀ ਨਾਲ ਫੈਲਦਾ ਹੈ ਪਰ ਹਲਕੇ ਲੱਛਣ ਹੁੰਦੇ ਹਨ। 13 ਜਨਵਰੀ ਨੂੰ ਕਰੀਬ 29,000 ਮਾਮਲੇ ਸਨ ਅਤੇ ਦੂਜੀ ਲਹਿਰ ਵਿਚ ਲਗਭਗ ਇੰਨੇ ਹੀ ਮਾਮਲੇ ਸਨ।