ਗੁਜਰਾਤ ਦੰਗਿਆਂ ਦੌਰਾਨ ਕਤਲ ਕੇਸ ’ਚ ਸ਼ਾਮਲ 22 ਮੁਲਜ਼ਮ ਬਰੀ, 17 ਲੋਕਾਂ ਦੀ ਹੱਤਿਆ ਦੇ ਸਨ ਇਲਜ਼ਾਮ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਜਰਾਤ ਦੇ ਪੰਚਮਹਾਲ ਜ਼ਿਲ੍ਹੇ ਦੀ ਇਕ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ 22 ਲੋਕਾਂ ਨੂੰ ਬਰੀ ਕਰ ਦਿੱਤਾ।

22 Acquitted In Gujarat Riots Case Over 17 Killings

 

ਨਵੀਂ ਦਿੱਲੀ: ਗੁਜਰਾਤ ਦੇ ਪੰਚਮਹਾਲ ਜ਼ਿਲ੍ਹੇ ਦੀ ਇਕ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ 22 ਲੋਕਾਂ ਨੂੰ ਬਰੀ ਕਰ ਦਿੱਤਾ। ਇਹਨਾਂ 'ਤੇ ਗੁਜਰਾਤ ਵਿਚ 2002 ਦੇ ਗੋਧਰਾ ਕਾਂਡ ਤੋਂ ਬਾਅਦ ਹੋਏ ਫਿਰਕੂ ਦੰਗਿਆਂ ਨਾਲ ਸਬੰਧਤ ਇਕ ਕੇਸ ਵਿਚ ਦੋ ਬੱਚਿਆਂ ਸਮੇਤ ਘੱਟ ਗਿਣਤੀ ਭਾਈਚਾਰੇ ਦੇ 17 ਮੈਂਬਰਾਂ ਦੀ ਹੱਤਿਆ ਕਰਨ ਦੇ ਇਲਜ਼ਾਮ ਸਨ। ਬਚਾਅ ਪੱਖ ਦੇ ਵਕੀਲ ਗੋਪਾਲ ਸਿੰਘ ਸੋਲੰਕੀ ਨੇ ਦੱਸਿਆ ਕਿ ਵਧੀਕ ਸੈਸ਼ਨ ਜੱਜ ਹਰਸ਼ ਤ੍ਰਿਵੇਦੀ ਦੀ ਅਦਾਲਤ ਨੇ ਸਾਰੇ 22 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ, ਜਿਨ੍ਹਾਂ ਵਿਚੋਂ ਅੱਠ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਕ੍ਰਿਸ ਹਿਪਕਿਨਜ਼ ਨੇ ਨਿਊਜ਼ੀਲੈਂਡ ਦੇ 41ਵੇਂ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼

ਸੋਲੰਕੀ ਨੇ ਦੱਸਿਆ ਕਿ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਦਿਓਲ ਵਿਚ ਦੋ ਬੱਚਿਆਂ ਸਮੇਤ ਘੱਟ ਗਿਣਤੀ ਭਾਈਚਾਰੇ ਦੇ 17 ਲੋਕਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸਤਗਾਸਾ ਪੱਖ ਦਾ ਕਹਿਣਾ ਹੈ ਕਿ ਪੀੜਤਾਂ ਦੀ ਹੱਤਿਆ 28 ਫਰਵਰੀ 2002 ਨੂੰ ਕੀਤੀ ਗਈ ਸੀ ਅਤੇ ਸਬੂਤਾਂ ਨੂੰ ਨਸ਼ਟ ਕਰਨ ਦੀ ਨੀਅਤ ਨਾਲ ਉਹਨਾਂ ਦੀਆਂ ਲਾਸ਼ਾਂ ਨੂੰ ਸਾੜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਹਿੰਦੀ ਫਿਲਮਾਂ ਦਾ ‘ਸੱਤਿਆਨਾਸ’ ਹੋ ਗਿਆ, ਸਿੱਖਾਂ ਦਾ ਉਡਾਇਆ ਜਾਂਦਾ ਹੈ ਮਜ਼ਾਕ - ਨਸੀਰੂਦੀਨ ਸ਼ਾਹ 

27 ਫਰਵਰੀ 2002 ਨੂੰ ਪੰਚਮਹਾਲ ਜ਼ਿਲ੍ਹੇ ਦੇ ਗੋਧਰਾ ਕਸਬੇ ਨੇੜੇ ਭੀੜ ਵੱਲੋਂ ਸਾਬਰਮਤੀ ਐਕਸਪ੍ਰੈਸ ਦੀ ਇਕ ਬੋਗੀ ਨੂੰ ਅੱਗ ਲਾਉਣ ਤੋਂ ਇਕ ਦਿਨ ਬਾਅਦ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਫਿਰਕੂ ਦੰਗੇ ਭੜਕ ਗਏ ਸਨ। ਬੋਗੀ ਸਾੜਨ ਦੀ ਘਟਨਾ 'ਚ 59 ਯਾਤਰੀ ਮਾਰੇ ਗਏ ਸਨ, ਜਿਨ੍ਹਾਂ 'ਚੋਂ ਜ਼ਿਆਦਾਤਰ 'ਕਾਰ ਸੇਵਕ' ਸਨ ਅਤੇ ਅਯੁੱਧਿਆ ਤੋਂ ਵਾਪਸ ਆ ਰਹੇ ਸਨ। ਪਰ ਇਕ ਅੰਦਾਜ਼ੇ ਅਨੁਸਾਰ ਉਸ ਤੋਂ ਬਾਅਦ ਹੋਏ ਫਿਰਕੂ ਦੰਗਿਆਂ ਵਿਚ 1000 ਤੋਂ ਵੱਧ ਲੋਕ ਮਾਰੇ ਗਏ ਸਨ।

ਡੇਲੋਲ ਪਿੰਡ ਵਿਚ ਹੋਈ ਹਿੰਸਾ ਤੋਂ ਬਾਅਦ ਕਤਲ ਅਤੇ ਦੰਗਿਆਂ ਨਾਲ ਸਬੰਧਤ ਆਈਪੀਸੀ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਪਰ ਇਕ ਹੋਰ ਪੁਲਿਸ ਅਧਿਕਾਰੀ ਨੇ ਘਟਨਾ ਤੋਂ ਲਗਭਗ ਦੋ ਸਾਲ ਬਾਅਦ ਨਵਾਂ ਕੇਸ ਦਰਜ ਕੀਤਾ ਅਤੇ ਦੰਗਿਆਂ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ 22 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।