ਆਸ਼ੀਸ਼ ਮਿਸ਼ਰਾ ਨੂੰ ਮਿਲੀ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ, ਯੂਪੀ ਜਾਂ ਦਿੱਲੀ ਵਿਚ ਰਹਿਣ ’ਤੇ ਰੋਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਲਖੀਮਪੁਰ ਖੇੜੀ ਕੇਸ ਵਿਚ ਇਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਬੰਦ ਆਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਮਿਲ ਗਈ ਹੈ।

Ashish Mishra

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਲਖੀਮਪੁਰ ਖੇੜੀ ਕੇਸ ਵਿਚ ਇਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਬੰਦ ਆਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਮਿਲ ਗਈ ਹੈ।

ਇਹ ਵੀ ਪੜ੍ਹੋ: ਦਿਲਰੋਜ਼ ਦੀ ਕਾਤਲ ਮਹਿਲਾ ਦਾ ਪਤੀ ਗ੍ਰਿਫ਼ਤਾਰ, ਨਸ਼ੇ ਲਈ ਦਿੰਦਾ ਸੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ 

ਇਸ ਦੌਰਾਨ ਉਹ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ ਨਹੀਂ ਰੁਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਕ ਹਫ਼ਤੇ ਦੇ ਅੰਦਰ ਉੱਤਰ ਪ੍ਰਦੇਸ਼ ਛੱਡਣ ਅਤੇ ਪਾਸਪੋਰਟ ਸਰੰਡਰ ਕਰਨ ਦਾ ਹੁਕਮ ਵੀ ਦਿੱਤਾ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਇਹ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੀ ਬੈਂਚ ਨੇ 19 ਜਨਵਰੀ ਨੂੰ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਅਰਜ਼ੀ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ: ਮਹਿਲਾ ਦਾ ਕਤਲ ਕਰਕੇ ਭਾਰਤ ਆਏ ਰਾਜਵਿੰਦਰ ਸਿੰਘ ਨੂੰ ਮੁੜ ਭੇਜਿਆ ਜਾਵੇਗਾ ਆਸਟ੍ਰੇਲੀਆ

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਜੇਕਰ ਗਵਾਹਾਂ ਨੂੰ ਧਮਕਾਇਆ ਗਿਆ ਤਾਂ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ। ਜੇਕਰ ਇਹ ਪਾਇਆ ਜਾਂਦਾ ਹੈ ਕਿ ਮਿਸ਼ਰਾ ਮੁਕੱਦਮੇ ਦੀ ਸੁਣਵਾਈ ਵਿਚ ਦੇਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਉਸ ਦੀ ਜ਼ਮਾਨਤ ਰੱਦ ਕਰਨ ਲਈ ਇਕ ਜਾਇਜ਼ ਆਧਾਰ ਹੋਵੇਗਾ। ਆਸ਼ੀਸ਼ ਮਿਸ਼ਰਾ ਅਦਾਲਤ ਨੂੰ ਆਪਣੀ ਲੋਕੇਸ਼ਨ ਬਾਰੇ ਦੱਸਣਗੇ। ਅਸ਼ੀਸ਼ ਮਿਸ਼ਰਾ ਜਾਂ ਉਸ ਦੇ ਪਰਿਵਾਰਕ ਮੈਂਬਰ ਵੱਲੋਂ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਈ ਵੀ ਕੋਸ਼ਿਸ਼ ਜ਼ਮਾਨਤ ਰੱਦ ਕਰ ਸਕਦੀ ਹੈ। ਆਸ਼ੀਸ਼ ਮਿਸ਼ਰਾ ਟ੍ਰਾਇਲ 'ਚ ਹਿੱਸਾ ਲੈਣ ਤੋਂ ਇਲਾਵਾ ਯੂਪੀ ਨਹੀਂ ਜਾਣਗੇ।

ਇਹ ਵੀ ਪੜ੍ਹੋ: JNU 'ਚ BBC ਦੀ ਡਾਕੂਮੈਂਟਰੀ ਦੇਖ ਰਹੇ ਵਿਦਿਆਰਥੀਆਂ 'ਤੇ ਪਥਰਾਅ, ਬਿਜਲੀ ਬੰਦ ਹੋਣ 'ਤੇ ਕੱਢਿਆ ਗਿਆ ਮਾਰਚ

ਇਸ ਦੇ ਨਾਲ ਹੀ ਉਸ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਪੁਲਿਸ ਸਟੇਸ਼ਨ ਵਿਚ ਹਾਜ਼ਰ ਹੋਣਾ ਪਵੇਗਾ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਸੁਣਵਾਈ ਜਲਦੀ ਪੂਰੀ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਮਾਰਚ ਨੂੰ ਹੋਵੇਗੀ। ਸੁਪਰੀਮ ਕੋਰਟ 8 ਹਫਤਿਆਂ ਬਾਅਦ ਫੈਸਲਾ ਕਰੇਗੀ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਧਾਈ ਜਾਵੇ ਜਾਂ ਨਹੀਂ। ਸੁਪਰੀਮ ਕੋਰਟ ਨੇ ਇਸ ਨਾਲ ਸਬੰਧਤ ਇਕ ਹੋਰ ਮਾਮਲੇ ਵਿਚ ਬੰਦ ਚਾਰ ਕਿਸਾਨਾਂ ਨੂੰ ਵੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।