ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਸਮਾਗਮ ਨਾਂਦੇੜ ਵਿਖੇ ਹੋਇਆ ਸੰਪੂਰਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਣੇ ਵੱਖੋ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਗੁਰੂ ਚਰਨਾਂ ’ਚ ਲਗਵਾਈ ਹਾਜ਼ਰੀ

350th Martyrdom Day celebrations of Sri Guru Tegh Bahadur Ji concluded in Nanded

ਨਾਂਦੇੜ: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਦਿਵਸ ਸਮਾਗਮ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਗੁਰਤਾ ਗੱਦੀ ਸਮਾਗਮ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ਨਾਂਦੇੜ ਵਿਖੇ ਸੰਪੂਰਨ ਹੋ ਨਿੱਬੜਿਆ। ਇਸ ਮੌਕੇ 5 ਲੱਖ ਤੋਂ ਵੀ ਵਧੇਰੇ ਸੰਗਤ ਨੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੇ ਦੂਜੇ ਅਤੇ ਅੰਤਿਮ ਦਿਨ ਜਿੱਥੇ ਪੰਥ ਦੇ ਹੁਜ਼ੂਰੀ ਰਾਗੀ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਹੀ ਸਨਾਤਨ ਮਤ ਨਾਲ ਜੁੜੇ ਅਤੇ ਸੰਤ ਸਮਾਜ ਦੇ ਵੱਡੇ ਆਗੂਆਂ ਨੇ ਵੀ ਇਸ ਮੌਕੇ ਗੁਰੂ ਸਾਹਿਬਾਨ ਦਾ ਗੁਣਗਾਨ ਕੀਤਾ। ਸਮਾਗਮ ਦੇ ਆਖ਼ਿਰ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉੱਪ ਮੁੱਖ ਮੰਤਰੀ ਅਜੀਤ ਪਵਾਰ, ਆਂਧਰਾ ਪ੍ਰਦੇਸ਼ ਦੇ ਡਿਪਟੀ CM ਪਵਨ ਕਲਿਆਣ ਸਣੇ ਸਿਆਸੀ ਅਤੇ ਧਾਰਮਿਕ ਸਖ਼ਸ਼ੀਅਤਾਂ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਇਤਿਹਾਸ 'ਤੇ ਚਾਨਣਾ ਪਾਇਆ ਨਾਲ ਹੀ ਗੁਰੂ ਸਾਹਿਬਾਨ ਨੂੰ ਕੋਟੀ ਕੋਟਿ ਨਮਨ ਕੀਤਾ। ਇਸ ਮੌਕੇ ਇਸ ਮਹਾਂਰਾਸ਼ਟਰ ਸ਼ਤਾਬਦੀ ਸਮਾਗਮਾਂ ਦੇ ਚੇਅਰਮੈਨ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਸਿਖਿਆਨਾਵਾਂ 'ਤੇ ਪ੍ਰਕਾਸ਼ ਪਾਇਆ ਤੇ ਨਾਲ ਹੀ ਕਿਹਾ ਕਿ ਗੁਰੂ ਤੇਗ ਬਹਾਦੁਰ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਭਾਰਤ ਵਿੱਚ ਇਸਲਾਮ ਤੋਂ ਇਲਾਵਾ ਕੋਈ ਦੂਜਾ ਧਰਮ ਨਹੀਂ ਬਚਣਾ ਸੀ, ਉਨ੍ਹਾਂ ਕਿਹਾ ਕਿ ਜ਼ਾਲਮ ਮੁਗ਼ਲੀਆ ਹੁਕੁਮਤ ਸਾਹਮਣੇ ਸਿਰਫ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹੀ ਆਵਾਜ਼ ਬੁਲੰਦ ਕੀਤੀ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਔਰੰਗਜ਼ੇਬ ਭਾਰਤ ਵਿਚ ਕਿਸੇ ਦਾ ਵੀ ਧਰਮ ਨਹੀਂ ਬਦਲਵਾ ਸਕਿਆ। ਇਸ ਮੌਕੇ ਉਨ੍ਹਾਂਨੇ ਇਸ ਸਮਾਗਮ ਦੇ ਕਾਮਯਾਬ ਆਯੋਜਨ ਵਿਚ ਸਹਿਯੋਗ ਦੇਣ ਲਈ ਮਹਾਰਾਸ਼ਟਰ ਦੇ CM ਦੇਵੇਂਦਰ ਫੜਨਵੀਸ ਦਾ ਧੰਨਵਾਦ ਵੀ ਅਦਾ ਕੀਤਾ। ਨਾਲ ਹੀ ਗੁਰੂ ਸਾਹਿਬਾਨ ਦਾ ਇਤਿਹਾਸ ਮਹਾਂਰਾਸ਼ਤਰ ਦੇ ਸਕੂਲੀ ਬੱਚਿਆਂ ਦੇ ਸਿਲੇਬਸ ਵਿਚ ਜੋੜਨ ਲਈ ਵੀ ਉਨ੍ਹਾਂਨੇ CM ਫੜਨਵੀਸ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂਨੇ ਕਿਹਾ ਕਿ ਹਰ ਇਕ ਸਨਾਤਨੀ ਦੇ ਘਰ ਵਿਚ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਤਸਵੀਰ ਜ਼ਰੂਰ ਹੋਣੀ ਚਾਹੀਦੀ ਹੈ। ਇਸ ਮੌਜੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਇਸ ਸਮਾਗਮ ਦੇ ਕਾਮਯਾਬ ਆਯੋਜਨ ਲਈ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂਨੇ ਗੁਰੂ ਸਾਹਿਬਾਨ ਨੂੰ ਸਮਰਪਿਤ ਐਡਾ ਵਡਾ ਸਮਾਗਮ ਕਦੇ ਨਹੀਂ ਵੇਖਿਆ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬਾਨ ਦੀ ਲਾਸਾਨੀ ਸ਼ਹਾਦਤ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਵੀ ਚਾਨਣਾ ਪਾਇਆ।

ਇਸ ਤੋਂ ਬਾਅਦ ਮਹਾਂਰਾਸ਼ਤਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਨੇ ਇਸ ਸਮਾਗਮ ਲਈ ਜਿਥੇ ਮਹਾਂਰਾਸ਼ਤਰ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਉਥੇ ਹੀ ਵੱਖੋ ਵੱਖ ਭਾਈਚਾਰਿਆਂ ਵਲੋਂ ਇਸ ਸਮਾਗਮ ਚ ਸ਼ਿਰਕਤ ਕਰਨ ਲਈ ਸੰਗਤਾਂ ਦਾ ਧੰਨਵਾਦ ਵੀ ਕੀਤਾ ਅਤੇ ਨਾਲ ਹੀ ਗੁਰੂ ਸਾਹਿਬਾਨ ਨੂੰ ਨਮਨ ਕੀਤਾ। ਉਧਰ ਆਂਧਰਾ ਪ੍ਰਦੇਸ਼ ਦੇ ਡਿਪਟੀ CM ਪਵਨ ਕਲਿਆਣ ਨੇ ਕਿਹਾ ਕਿ ਉਹ ਨਾਂਦੇੜ ਦੀ ਇਸ ਪਾਵਨ ਧਰਤੀ ਤੇ ਮਹਿਮਾਨ ਨਹੀਂ ਬਲਕਿ ਇੱਕ ਸ਼ਰਧਾਲੂ ਵਜੋਂ ਆਏ ਨੇ ਅਤੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਕੋਟੀ ਕੋਟਿ ਨਮਨ ਕਰਦੇ ਨੇ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਉਸ ਧਰਮ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਜੋ ਉਨ੍ਹਾਂਦਾ ਆਪਣਾ ਨਹੀਂ ਸੀ। ਸਮਾਗਮ ਦੇ ਆਖ਼ਿਰ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਹਾਂਰਾਸ਼ਤਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਗੱਲ ਬਿਲਕੁਲ ਸਹੀ ਹੈ ਕਿ ਜੇਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਕੁਰਬਾਨੀ ਨਾ ਦਿੱਤੀ ਹੁੰਦੀ ਤਾਂ ਅੱਜ ਅਸੀਂ ਇਸ ਮੰਚ 'ਤੇ ਨਹੀਂ ਹੋਣਾ ਸੀ, ਉਨ੍ਹਾਂ ਨੇ ਇਸ ਦੌਰਾਨ ਗੁਰੂ ਸਾਹਿਬਾਨ ਦੇ ਨਾਲ ਸ਼ਹੀਦ ਹੋਣ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦਾ ਵੀ ਜ਼ਿਕਰ ਕੀਤਾ ਤੇ ਨਾਲ ਹੀ ਭਾਈ ਲੱਖੀ ਸ਼ਾਹ ਬੰਜਾਰਾ ਜੀ ਦੀ ਹਿੱਮਤ ਅਤੇ ਦਲੇਰੀ ਨੂੰ ਵੀ ਨਮਨ ਕੀਤਾ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਮਾਗਮ ਰਾਹੀਂ ਨਾਨਕ ਨਾਮ ਲੇਵਾ 9 ਭਾਈਚਾਰਿਆਂ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਕਿਉਂਕਿ ਇਹ ਸਾਰੇ ਸਮਾਜ ਹਿੰਦੂਆਂ ਤੇ ਸਿੱਖਾਂ ਵਿੱਚ ਏਕਤਾ ਦਾ ਪ੍ਰਤੀਕ ਨੇ। ਉਨ੍ਹਾਂਨੇ ਇਹ ਜਾਣਕਾਰੀ ਵੀ ਦਿੱਤੀ ਕਿ ਮਹਾਰਾਸ਼ਟਰ ਸਰਕਾਰ ਆਪਣੇ ਸਕੂਲੀ ਸਿਕੇਬਸ ਵਿੱਚ ਵੀ ਸਿੱਖ ਗੁਰੂ ਸਾਹਿਬਾਨ ਦਾ ਇਤਿਹਾਸ ਸ਼ਾਮਿਲ ਕਰ ਰਹੀ ਹੈ ਤੇ ਅੱਗੇ ਵੀ ਗੁਰੂ ਸਾਹਿਬਾਨ ਨੂੰ ਸਮਰਪਿਤ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।

ਕੁੱਲ ਮਿਲਾ ਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਅਤੇ ਮਹਾਰਾਸ਼ਟਰ ਸਰਕਾਰ ਵਲੋਂ ਕਰਵਾਇਆ ਗਿਆ ਇਹ ਸਮਾਗਮ ਬੇਹਦ ਕਾਮਯਾਬੀ ਨਾਲ ਸੰਪੂਰਨ ਹੋਇਆ ਤੇ ਸੰਗਤਾਂ ਦੇ ਹੜ੍ਹ ਨੇ ਨਾ ਸਿਰਫ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣਕਾਰੀ ਹਾਸਿਲ ਕੀਤੀ ਸਗੋਂ ਸਿੱਖ ਫਲਸਫੇ ਦੇ ਮਹਾਨ ਰੂਪ ਦੇ ਵੀ ਦਰਸ਼ਨ ਕੀਤੇ ਜਿਸਦੇ ਤਹਿਤ ਗੁਰੂ ਨਾਨਕ ਸਾਹਿਬ ਦਾ ਅਟੁੱਟ ਲੰਗਰ ਰੂਪੀ ਪ੍ਰਸ਼ਾਦ ਵੀ ਸ਼ਰਧਾਲੂਆਂ ਨੇ ਗ੍ਰਹਿਣ ਕੀਤਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਮਾਗਮ ਸਥਾਨ ਤੇ ਕੀਤੇ ਗਤਕੇ ਦੇ ਪ੍ਰਦਰਸ਼ਨ ਨੇ ਵੀ ਸੰਗਤਾਂ ਨੂੰ ਖਾਲਸਾਈ ਜਾਹੋ ਜਲਾਲ ਦੇ ਅਲੌਕਿਨ ਦਰਸ਼ਨ ਕਰਵਾਏ।

ਮਹਾਂਰਾਸ਼ਟਰ ਸਰਕਾਰ ਆਪਣੇ ਸਕੂਲੀ ਸਿਲੇਬਸ ਵਿੱਚ ਵੀ ਸਿੱਖ ਗੁਰੂ ਸਾਹਿਬਾਨ ਦਾ ਇਤਿਹਾਸ ਸ਼ਾਮਲ ਕਰ ਰਹੀ ਹੈ: ਮੁੱਖ ਮੰਤਰੀ ਦੇਵੇਂਦਰ ਫੜਨਵੀਸ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਹਾਂਰਾਸ਼ਤਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਗੁਰੂ ਤੇਗ ਬਹਾਦੁਰ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਗੱਲ ਬਿਲਕੁਲ ਸਹੀ ਹੈ ਕਿ ਜੇਕਰ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਕੁਰਬਾਨੀ ਨਾ ਦਿੱਤੀ ਹੁੰਦੀ ਤਾਂ ਅੱਜ ਅਸੀਂ ਇਸ ਮੰਚ 'ਤੇ ਨਹੀਂ ਹੋਣਾ ਸੀ, ਉਨ੍ਹਾਂਨੇ ਇਸ ਦੌਰਾਨ ਗੁਰੂ ਸਾਹਿਬਾਨ ਦੇ ਨਾਲ ਸ਼ਹੀਦ ਹੋਣ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦਾ ਵੀ ਜ਼ਿਕਰ ਕੀਤਾ ਤੇ ਨਾਲ ਹੀ ਭਾਈ ਲੱਖੀ ਸ਼ਾਹ ਬੰਜਾਰਾ ਜੀ ਦੀ ਹਿੱਮਤ ਅਤੇ ਦਲੇਰੀ ਨੂੰ ਵੀ ਨਮਨ ਕੀਤਾ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਮਾਗਮ ਰਾਹੀਂ ਨਾਨਕ ਨਾਮ ਲੇਵਾ 9 ਭਾਈਚਾਰਿਆਂ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਕਿਉਂਕਿ ਇਹ ਸਾਰੇ ਸਮਾਜ ਹਿੰਦੂਆਂ ਤੇ ਸਿੱਖਾਂ ਵਿੱਚ ਏਕਤਾ ਦਾ ਪ੍ਰਤੀਕ ਨੇ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਮਹਾਂਰਾਸ਼ਟਰ ਸਰਕਾਰ ਆਪਣੇ ਸਕੂਲੀ ਸਿਲੇਬਸ ਵਿੱਚ ਵੀ ਸਿੱਖ ਗੁਰੂ ਸਾਹਿਬਾਨ ਦਾ ਇਤਿਹਾਸ ਸ਼ਾਮਲ ਕਰ ਰਹੀ ਹੈ ਤੇ ਅੱਗੇ ਵੀ ਗੁਰੂ ਸਾਹਿਬਾਨ ਨੂੰ ਸਮਰਪਿਤ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।