Petrol ਦੀਆਂ ਕੀਮਤਾਂ ਦੇ ਵਾਧੇ ਨੂੰ ਰੋਕਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਵਿਚ ਯਤਨ ਕਰਨ - RBI ਗਵਰਨਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ, "ਕੇਂਦਰ ਅਤੇ ਰਾਜਾਂ ਦਰਮਿਆਨ ਤਾਲਮੇਲ ਵਾਲੀ ਕਾਰਵਾਈ ਦੀ ਜ਼ਰੂਰਤ ਹੈ ਕਿਉਂਕਿ ਦੋਵੇਂ ਹੀ ਟੈਕਸ ਵਸੂਲਦੇ ਹਨ।"

RBI Governor

ਮੁੰਬਈ:: ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਵੀਰਵਾਰ ਨੂੰ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਨੂੰ ਰੋਕਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਮਿਲ ਕੇ ਬਰਾਬਰ ਯਤਨ ਕਰਨੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ  ਤੋਂ ਦੇਸ਼ ਦੇ ਲੋਕਾਂ ਨੂੰ ਨਿਜ਼ਾਤ ਦਿਵਾਉਣੀ ਚਾਹੀਦੀ ਹੈ ।