ਕਿਸਾਨ ਅੰਦੋਲਨ: ਮਾਨਸਾ ਦਾ ਨੌਜਵਾਨ ਤਿਹਾੜ ਜੇਲ੍ਹ ਤੋਂ ਪਰਤਿਆ ਘਰ
26 ਜਨਵਰੀ ਦੀ ਘਟਨਾ ਨੂੰ ਲੈ ਕੇ ਤਿਹਾੜ ਜੇਲ੍ਹ ਵਿੱਚ ਬੰਦ ਅੰਦੋਲਨਕਾਰੀਆਂ ਦੀ ਕਾਨੂੰਨੀ...
ਮਾਨਸਾ: 26 ਜਨਵਰੀ ਦੀ ਘਟਨਾ ਨੂੰ ਲੈ ਕੇ ਤਿਹਾੜ ਜੇਲ੍ਹ ਵਿੱਚ ਬੰਦ ਅੰਦੋਲਨਕਾਰੀਆਂ ਦੀ ਕਾਨੂੰਨੀ ਲੜਾਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਲੜੀ ਜਾ ਰਹੀ ਹੈ ਜਿਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰਵਾ ਕੇ ਅੱਜ ਮਾਨਸਾ ਪਰਿਵਾਰ ਹਵਾਲੇ ਕੀਤਾ ਗਿਆ ਹੈ। ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਹਮਾਇਤ ਦੇ ਕੇ ਹਰ ਤਰ੍ਹਾਂ ਦੀ ਮਦਦ ਦਿੱਤੀ ਜਾ ਰਹੀ ਹੈ।
ਉਥੇ ਹੀ 26 ਜਨਵਰੀ ਦੀ ਘਟਨਾ ਨੂੰ ਲੈ ਕੇ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਪੰਜਾਬ ਦੇ ਕਿਸਾਨ ਅਤੇ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਕਾਨੂੰਨੀ ਲੜਾਈ ਲੜ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਨੂੰਨੀ ਲੜਾਈ ਲੜ ਕੇ ਜਿੱਥੇ ਕਈ ਲੋਕਾਂ ਨੂੰ ਤਿਹਾੜ ਜੇਲ੍ਹ ਚੋਂ ਰਿਹਾਅ ਕਰਵਾਇਆ ਹੈ ਉੱਥੇ ਹੀ ਅੱਜ ਮਾਨਸਾ ਸ਼ਹਿਰ ਦੇ ਵਾਰਡ ਨੰਬਰ 19 ਦੇ ਇੱਕ ਨੌਜਵਾਨ ਨੂੰ ਦੇਰ ਰਾਤ ਤਿਹਾੜ ਜੇਲ੍ਹ ਤੋਂ ਜ਼ਮਾਨਤ ਤੇ ਰਿਹਾਅ ਕਰਵਾ ਕੇ ਅੱਜ ਪਰਿਵਾਰ ਦੇ ਹਵਾਲੇ ਕੀਤਾ ਗਿਆ ਹੈ।
ਆਪਣੇ ਇਕਲੌਤੇ ਪੁੱਤਰ ਨੂੰ ਦੇਖ ਜਿਥੇ ਮਾਪਿਆਂ ਦਾ ਖੁਸ਼ੀ ਨਾਲ ਟਿਕਾਣਾ ਨਹੀਂ ਰਿਹਾ ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਬੇਹੱਦ ਹੀ ਗ਼ਰੀਬ ਹਨ ਅਤੇ ਲੋਕਾਂ ਦੇ ਘਰਾਂ ਵਿੱਚ ਕੰਮ ਕਰਕੇ ਹੀ ਆਪਣਾ ਗੁਜ਼ਾਰਾ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਬਾਂਹ ਫੜ ਕੇ ਉਨ੍ਹਾਂ ਦੇ ਪੁੱਤਰ ਨੂੰ ਅੱਜ ਜੇਲ੍ਹ ਚੋਂ ਰਿਹਾਅ ਜਿਸ ਲਈ ਉਹ ਸਦਾ ਸ਼੍ਰੋਮਣੀ ਅਕਾਲੀ ਦਲ ਦੇ ਰਿਣੀ ਰਹਿਣਗੇ।
ਜੇਲ੍ਹ ਵਿੱਚ ਬੰਦ ਵਿੱਕੀ ਕੁਮਾਰ ਨੇ ਦੱਸਿਆ ਕਿ ਉਹ ਕਿਸਾਨੀ ਅੰਦੋਲਨ ਵਿਚ ਸੇਵਾ ਕਰ ਰਿਹਾ ਸੀ ਕਿ ਦਿੱਲੀ ਪੁਲੀਸ ਉਸ ਨੂੰ ਚੁੱਕ ਕੇ ਲੈ ਗਈ ਜਦਕਿ ਉਹ ਲਾਲ ਕਿਲ੍ਹੇ ਵੱਲ ਗਿਆ ਵੀ ਨਹੀਂ ਸੀ ਅਤੇ ਜੇਲ੍ਹ ਵਿੱਚ ਵੀ ਉਸ ਉੱਪਰ ਤਸ਼ੱਦਦ ਢਾਹਿਆ ਗਿਆ ਪਰ ਸ਼੍ਰੋਮਣੀ ਅਕਾਲੀ ਦਲ ਨੇ ਉਸ ਨੂੰ ਰਿਹਾਅ ਕਰਵਾਇਆ ਹੈ ਜਿਸ ਲਈ ਉਹ ਸਦਾ ਸ਼੍ਰੋਮਣੀ ਅਕਾਲੀ ਦਲ ਦੇ ਧੰਨਵਾਦੀ ਹਨ।
ਸ਼੍ਰੋਮਣੀ ਅਕਾਲੀ ਦਲ ਮਾਨਸਾ ਦੇ ਯੂਥ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਦੇ ਪ੍ਰਧਾਨ ਪਰਮਹੰਸ ਬੰਟੀ ਰੋਮਾਣਾ ਅਤੇ ਦਿੱਲੀ ਗੁਰਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਵੱਲੋਂ ਕਿਸਾਨੀ ਸੰਘਰਸ਼ ਨੂੰ ਹਮਾਇਤ ਕਰਕੇ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਜੇਲ੍ਹਾਂ ਵਿੱਚ ਬੰਦ ਲੋਕਾਂ ਲਈ ਵੀ ਸ਼੍ਰੋਮਣੀ ਅਕਾਲੀ ਦਾ ਲੜਾਈ ਲੜ ਰਿਹਾ ਹੈ।
ਅੱਜ ਉਹ ਮਾਨਸਾ ਜ਼ਿਲ੍ਹੇ ਦਾ ਹੈ ਇਸ ਨੌਜਵਾਨ ਨੂੰ ਰਿਹਾਅ ਕਰਵਾ ਕੇ ਪਰਿਵਾਰ ਦੇ ਹਵਾਲੇ ਕੀਤਾ ਹੈ ਅਤੇ ਇਸ ਨੌਜਵਾਨ ਦੀ ਕਾਨੂੰਨੀ ਲੜਾਈ ਉਪਰ ਸਾਰਾ ਖਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ।