ਰੂਸ-ਯੂਕਰੇਨ ਤਣਾਅ: ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਯੂਕਰੇਨ ਜਾਣਗੇ ਏਅਰ ਇੰਡੀਆ ਦੇ ਦੋ ਜਹਾਜ਼

ਏਜੰਸੀ

ਖ਼ਬਰਾਂ, ਰਾਸ਼ਟਰੀ

Air India flight to evacuate trapped Indians from war-hit Ukraine

Air India flight to evacuate trapped Indians from war-hit Ukraine


ਨਵੀਂ ਦਿੱਲੀ: ਭਾਰਤ ਸਰਕਾਰ ਨੇ ਜੰਗ ਪ੍ਰਭਾਵਿਤ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਤਹਿਤ ਸ਼ਨੀਵਾਰ ਨੂੰ ਏਅਰ ਇੰਡੀਆ ਦੇ ਦੋ ਜਹਾਜ਼ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਰੋਮਾਨੀਆ ਭੇਜੇ ਜਾਣਗੇ, ਜਿੱਥੋਂ ਉਹ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣਗੇ।

Air India

ਯੂਕਰੇਨ ਦੇ ਹਵਾਈ ਖੇਤਰ ਬੰਦ ਹੋਣ ਕਾਰਨ ਭਾਰਤ ਉਸ ਦੇ ਗੁਆਂਢੀ ਦੇਸ਼ਾਂ ਨਾਲ ਸੰਪਰਕ ਵਿਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਜ਼ਿਕਰ ਕੀਤਾ ਸੀ।

 

 

ਮੀਡੀਆ ਰਿਪੋਰਟ ਮੁਤਾਬਕ ਏਅਰ ਇੰਡੀਆ ਦੇ ਦੋ ਜਹਾਜ਼ ਸ਼ਨੀਵਾਰ ਰਾਤ 2 ਵਜੇ ਰੋਮਾਨੀਆ ਦੀ ਰਾਜਧਾਨੀ ਬੁਖ਼ਾਰੈਸਟ ਲਈ ਰਵਾਨਾ ਹੋਣਗੇ। ਇਹ ਯੂਕਰੇਨ ਦੀ ਰਾਜਧਾਨੀ ਕੀਵ ਤੋਂ ਲਗਭਗ 12 ਘੰਟੇ ਦੀ ਦੂਰੀ 'ਤੇ ਹੈ। ਭਾਰਤੀ ਦੂਤਾਵਾਸ ਦੀ ਟੀਮ ਬੁਖ਼ਾਰੈਸਟ ਪਹੁੰਚ ਗਈ ਹੈ ਅਤੇ ਯੂਕਰੇਨ ਤੋਂ ਉੱਥੇ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਦੀ ਵਾਪਸੀ ਦੀ ਤਿਆਰੀ ਕਰ ਰਹੀ ਹੈ।

Russia-Ukraine crisis

ਦੱਸ ਦੇਈਏ ਕਿ ਯੂਕਰੇਨ ਵਿਚ ਲਗਭਗ 18,000 ਭਾਰਤੀ ਨਾਗਰਿਕ ਫਸੇ ਹੋਏ ਹਨ। ਵਿਦੇਸ਼ ਮੰਤਰਾਲੇ ਨੇ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਹੰਗਰੀ, ਪੋਲੈਂਡ, ਸਲੋਵਾਕੀਆ ਅਤੇ ਰੋਮਾਨੀਆ ਆਦਿ ਦੇਸ਼ਾਂ ਵਿਚ ਆਪਣੀਆਂ ਟੀਮਾਂ ਭੇਜੀਆਂ ਹਨ ਅਤੇ ਰੋਮਾਨੀਆ ਦੀ ਸਕਿਆਵਾ ਸਰਹੱਦ 'ਤੇ ਆਪਣੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਭਾਰਤੀ ਨਾਗਰਿਕਾਂ ਨੂੰ ਇਹਨਾਂ ਟੀਮਾਂ ਵਿਚ ਤਾਇਨਾਤ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।