ਅੱਤਵਾਦੀ ਸਿਖਲਾਈ ਲਈ ਪਾਕਿਸਤਾਨ ਜਾਣ ਦੀ ਤਿਆਰੀ ਕਰ ਰਹੇ ਦੋ ਨੌਜਵਾਨ ਕਾਬੂ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋ ਪਿਸਤੌਲ, ਦਸ ਕਾਰਤੂਸ, ਇਕ ਚਾਕੂ ਅਤੇ ਇਕ ਤਾਰ ਕਟਰ ਬਰਾਮਦ

Delhi Police special cell arrested two radicalized persons

 

ਦਿੱਲੀ ਪੁਲਿਸ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਤਵਾਦੀ ਸਿਖਲਾਈ ਲਈ ਪਾਕਿਸਤਾਨ ਜਾਣ ਦੀ ਤਿਆਰੀ ਕਰ ਰਹੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।। ਪੁਲਿਸ ਦਾ ਦਾਅਵਾ ਹੈ ਕਿ ਦੋਵੇਂ ਨੌਜਵਾਨ ਪਾਕਿਸਤਾਨ ਸਥਿਤ ਇਕ ਹੈਂਡਲਰ ਦੇ ਸੰਪਰਕ ਵਿਚ ਸਨ। ਪੁਲਿਸ ਨੇ ਦੋਵਾਂ ਨੂੰ ਲਾਲ ਕਿਲੇ ਨੇੜਿਓ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਦੋ ਪਿਸਤੌਲ, ਦਸ ਜਿੰਦਾ ਕਾਰਤੂਸ, ਇਕ ਚਾਕੂ ਅਤੇ ਇਕ ਤਾਰ ਕਟਰ ਬਰਾਮਦ ਕੀਤਾ ਗਿਆ ਹੈ। ਸੈੱਲ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕਰ ਰਿਹਾ ਹੈ।

ਇਹ ਵੀ ਪੜ੍ਹੋ: IIT ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦੇ ਮਾਮਲੇ ’ਤੇ ਬੋਲੇ CJI, “ਪਤਾ ਨਹੀਂ ਸਾਡੇ ਅਦਾਰੇ ਕਿੱਥੇ ਗਲਤੀਆਂ ਕਰ ਰਹੇ”

ਫੜੇ ਗਏ ਦੋਸ਼ੀਆਂ ਦੀ ਪਛਾਣ ਮਹਾਰਾਸ਼ਟਰ ਦੇ ਠਾਣੇ ਦੇ ਰਹਿਣ ਵਾਲੇ ਖਾਲਿਦ ਮੁਬਾਰਕ ਖਾਨ (21) ਅਤੇ ਤਾਮਿਲਨਾਡੂ ਦੇ ਕਾਲੀਆ ਕੁੱਲਾ ਨਿਵਾਸੀ ਅਬਦੁੱਲਾ ਉਰਫ ਅਬਦੁਰ ਰਹਿਮਾਨ (26) ਵਜੋਂ ਹੋਈ ਹੈ। ਪੁਲਿਸ ਦੇ ਡਿਪਟੀ ਕਮਿਸ਼ਨਰ ਰਾਜੀਵ ਰੰਜਨ ਨੇ ਕਿਹਾ ਕਿ ਸੈੱਲ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਤੋਂ ਹੈਂਡਲਰ ਦੇ ਸੰਪਰਕ ਵਿਚ ਸਨ। ਉਹਨਾਂ ਨੂੰ ਕੱਟੜਪੰਥੀ ਬਣਾਇਆ ਜਾ ਰਿਹਾ ਹੈ। ਉਹਨਾਂ ਨੂੰ ਭਾਰਤ ਵਿਚ ਅੱਤਵਾਦੀ ਹਮਲੇ ਕਰਨ ਲਈ ਉਕਸਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਸ ਨੂੰ ਅੱਤਵਾਦੀ ਸਿਖਲਾਈ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਨਿੱਜੀ ਰੰਜਿਸ਼ ਦੇ ਚਲਦਿਆਂ ਬਦਮਾਸ਼ਾਂ ਨੇ 2 ਮਾਸੂਮਾਂ ਨੂੰ ਕੀਤਾ ਅਗਵਾ, ਬੱਚਿਆਂ ਦੀ ਦਾਦੀ ਨੂੰ ਧੱਕਾ ਮਾਰ ਕੇ ਕੀਤਾ ਜ਼ਖ਼ਮੀ

ਇਸ ਸੂਚਨਾ ਤੋਂ ਬਾਅਦ ਸਪੈਸ਼ਲ ਸੈੱਲ ਦੀ ਟੀਮ ਲਗਾਤਾਰ ਅਜਿਹੇ ਲੋਕਾਂ 'ਤੇ ਨਜ਼ਰ ਰੱਖ ਰਹੀ ਸੀ। 14 ਫਰਵਰੀ ਨੂੰ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਉਹ ਪਾਕਿਸਤਾਨ ਜਾਣ ਲਈ ਮੁੰਬਈ ਤੋਂ ਦਿੱਲੀ ਆ ਰਿਹਾ ਹੈ। ਉਹ ਪਾਕਿਸਤਾਨੀ ਹੈਂਡਲਰਾਂ ਦੀ ਮਦਦ ਨਾਲ ਅੱਤਵਾਦੀ ਸਿਖਲਾਈ ਲਈ ਪਾਕਿਸਤਾਨ ਜਾਵੇਗਾ। ਨਿਗਰਾਨੀ ਦੌਰਾਨ ਪਤਾ ਲੱਗਾ ਕਿ ਉਹ ਲਾਲ ਕਿਲੇ ਦੇ ਪਿੱਛੇ ਰਿੰਗ ਰੋਡ ਨੇੜੇ ਆਉਣ ਵਾਲੇ ਹਨ, ਜਿੱਥੇ ਉਹਨਾਂ ਨੇ ਕਿਸੇ ਨੂੰ ਮਿਲਣਾ ਹੈ।

ਇਹ ਵੀ ਪੜ੍ਹੋ: 10,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਇਸ ਸੂਚਨਾ 'ਤੇ ਪੁਲਸ ਟੀਮ ਨੇ ਲਾਲ ਕਿਲੇ ਦੇ ਪਿੱਛੇ ਰਿੰਗ ਰੋਡ 'ਤੇ ਘੇਰਾਬੰਦੀ ਕਰ ਦਿੱਤੀ ਅਤੇ ਉਥੇ ਪਹੁੰਚੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ। ਪੁਲੀਸ ਨੇ ਨੌਜਵਾਨਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਫੜੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਮੋਬਾਈਲਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।