ਸਿੱਧੀ : ਮੱਧ ਪ੍ਰਦੇਸ਼ ਦੇ ਸਿੱਧੀ 'ਚ ਵਾਪਰੇ ਭਿਆਨਕ ਹਾਦਸੇ 'ਚ 13 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 50 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ 39 ਜ਼ਖਮੀਆਂ ਨੂੰ ਰੀਵਾ ਦੇ ਸੰਜੇ ਗਾਂਧੀ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਸੀਐਮ ਸ਼ਿਵਰਾਜ ਸਿੰਘ ਪਹਿਲਾਂ ਰਾਤ ਨੂੰ ਹੀ ਮੌਕੇ 'ਤੇ ਪਹੁੰਚੇ ਅਤੇ ਫਿਰ ਰੀਵਾ ਮੈਡੀਕਲ ਕਾਲਜ ਗਏ ਅਤੇ ਉੱਥੇ ਦਾਖਲ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਕੋਲਡ ਸਟੋਰ ਦਾ ਬੁਆਇਲਰ ਫਟਣ ਕਾਰਨ ਡਿੱਗਿਆ ਲੈਂਟਰ , 27 ਮਜ਼ਦੂਰ ਦੱਬੇ
ਮੁੱਖ ਮੰਤਰੀ ਸ਼ਿਵਰਾਜ ਸਿੰਘ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮ੍ਰਿਤਕ ਦਾ ਕੋਈ ਆਸ਼ਰਿਤ ਹੈ ਜਿਸ ਨੂੰ ਸਰਕਾਰੀ ਨੌਕਰੀ ਵਿੱਚ ਲਿਆ ਜਾ ਸਕਦਾ ਹੈ ਤਾਂ ਉਹ ਉਸ ਦੀ ਯੋਗਤਾ ਅਨੁਸਾਰ ਉਸ ਨੂੰ ਸਰਕਾਰੀ ਨੌਕਰੀ ਵਿੱਚ ਲੈਣ ਦਾ ਕੰਮ ਵੀ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਬ੍ਰਿਟੇਨ ’ਚ ਫਲਾਂ ਤੇ ਸਬਜ਼ੀਆਂ ਦੀ ਭਾਰੀ ਘਾਟ
ਇਹ ਹਾਦਸਾ ਸ਼ੁੱਕਰਵਾਰ ਰਾਤ ਕਰੀਬ 9 ਵਜੇ ਮੋਹਨੀਆ ਸੁਰੰਗ ਨੇੜੇ ਬਰਖਦਾ ਪਿੰਡ ਕੋਲ ਵਾਪਰਿਆ। ਜਿੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਤਿੰਨ ਬੱਸਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਬੱਸਾਂ ਟੋਏ ਵਿੱਚ ਜਾ ਡਿੱਗੀਆਂ, ਜਦਕਿ ਇੱਕ ਬੱਸ ਸੜਕ ’ਤੇ ਪਲਟ ਗਈ। ਹਾਦਸਾ ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ। ਸਤਨਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰੋਗਰਾਮ ਤੋਂ ਪਰਤ ਰਹੀਆਂ ਬੱਸਾਂ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ।
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਰਾਤ ਨੂੰ ਹੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਘਟਨਾ ਬਾਰੇ ਜਾਣਕਾਰੀ ਲਈ। ਉਨ੍ਹਾਂ ਨਾਲ ਪ੍ਰਦੇਸ਼ ਭਾਜਪਾ ਪ੍ਰਧਾਨ ਵੀਡੀ ਸ਼ਰਮਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸਿੱਧੀ ਕਲੈਕਟਰ ਤੇ ਐਸਪੀ ਵੀ ਮੌਕੇ ’ਤੇ ਪੁੱਜੇ, ਉਹ ਵੀ ਹਸਪਤਾਲ ਗਏ। ਸਿੱਧੀ ਸਾਂਸਦ ਰੀਤੀ ਪਾਠਕ ਵੀ ਮੌਕੇ 'ਤੇ ਪਹੁੰਚ ਗਈ।।