ਸੱਜਣ ਕੁਮਾਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ: ਰਵਨੀਤ ਬਿੱਟੂ

Ravneet Bittu's big statement regarding Sajjan Kumar's life sentence

ਨਵੀਂ ਦਿੱਲੀ: ਸੱਜਣ ਕੁਮਾਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ ਕਿ ਇਨਸਾਫ਼ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੱਜਣ ਕੁਮਾਰ ਹੁਣ ਸਾਰੀ ਉਮਰ ਜੇਲ੍ਹ ਵਿੱਚ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਨਸਾਫ ਭਾਵੇ ਲੇਟ ਮਿਲਿਆ ਹੈ ਫਿਰ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ।

ਬਿੱਟੂ ਨੇ ਕਿਹਾ,  "41 ਸਾਲ ਬਾਅਦ ਸੱਜਣ ਕੁਮਾਰ ਨੂੰ ਸਜ਼ਾ ਹੋਈ ਹੈ ਇਸ ਲਈ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ। ਸੱਜਣ ਕੁਮਾਰ ਹੁਣ ਜੇਲ੍ਹ ਵਿੱਚ ਹੀ ਰਹੇਗਾ। ਕਾਂਗਰਸ ਪਾਰਟੀ ਨੇ ਫਾਈਲਾਂ ਬੰਦ ਕਰ ਦਿੱਤੀਆਂ ਸਨ ਪਰ ਭਾਜਪਾ ਨੇ ਫਾਈਲਾਂ ਖੋਲ੍ਹ ਕੇ ਜਾਂਚ ਕਰਵਾਈ ਅਤੇ ਸੱਜਣ ਕੁਮਾਰ ਨੂੰ ਸਜ਼ਾ ਦਿੱਤੀ।"

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ ਦੀ ਹੱਤਿਆ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗੈਰ-ਕਾਨੂੰਨੀ ਇਕੱਠ ਅਤੇ ਕਤਲ ਆਦਿ ਨਾਲ ਸਬੰਧਤ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।