ਨੋਇਡਾ : ਗਲਗੋਟਿਆ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
ਨੋਇਡਾ : ਗਲਗੋਟਿਆ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
Noida: Galgotia College student commits suicide
ਨੋਇਡਾ : ਗਲਗੋਟਿਆ ਕਾਲਜ ਤੋਂ ਬੀ.ਟੈੱਕ. ਦੀ ਪੜ੍ਹਾਈ ਕਰ ਰਹੇ 19 ਸਾਲ ਦੇ ਇਕ ਵਿਦਿਆਰਥੀ ਨੇ ਕਥਿਤ ਤੌਰ ’ਤੇ ਕਾਲਜ ਅੰਦਰ ਖ਼ੁਦਕੁਸ਼ੀ ਕਰ ਲਈ। ਥਾਣਾ ਬੀਟਾ-ਦੋ ਦੇ ਇੰਚਾਰਜ ਇੰਸਪੈਕਟਰ ਵਿਨੋਕ ਕੁਮਾਰ ਨੇ ਕਿਹਾ ਕਿ ਹਰਿਆਣਾ ਦੇ ਰੇਵਾੜੀ ਵਾਸੀ ਰਾਜੇਸ਼ ਕੁਮਾਰ ਦਾ ਪੁੱਤਰ ਗੌਰਵ ਭਗਤ ਸਿੰਘ ਹੋਸਟਲ ਸੈਕਟਰ ਪਾਈ-4 ’ਚ ਰਹਿ ਕੇ ਗਲਗੋਟਿਆ ਕਾਲਜ ਤੋਂ ਬੀ.ਟੈੱਕ. ਦੀ ਪੜ੍ਹਾਈ ਕਰ ਰਿਹਾ ਸੀ। ਕੁਮਾਰ ਨੇ ਕਿਹਾ ਕਿ ਗੌਰਵ ਨੇ ਮੰਗਲਵਾਰ ਰਾਤ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲਗਿਆ ਕਿ ਉਸ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਕੁੜੀ ਨੂੰ ਫ਼ੋਨ ’ਤੇ ਸੰਦੇਸ਼ ਭੇਜਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਪ੍ਰੇਮ ਸਬੰਧਾਂ ਕਾਰਨ ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ ਹੈ।