ਗ਼ਰੀਬਾਂ ਦੇ ਖਾਤਿਆਂ 'ਚ ਹਰ ਸਾਲ 72 ਹਜ਼ਾਰ ਰੁਪਏ ਪਾਵਾਂਗੇ : ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

20 ਫ਼ੀਸਦੀ ਗ਼ਰੀਬ ਪਰਿਵਾਰਾਂ ਦੇ 25 ਕਰੋੜ ਲੋਕਾਂ ਨੂੰ ਮਿਲੇਗਾ ਫ਼ਾਇਦਾ...

Rahul Gandhi

ਨਵੀਂ ਦਿੱਲੀ : ਚੋਣਾਵੀ ਮੌਸਮ ਦੇ ਚਲਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿਚੋਂ ਗ਼ਰੀਬੀ ਖ਼ਤਮ ਕਰਨ ਦਾ ਸੰਕਲਪ ਲੈਂਦੇ ਹੋਏ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਦੇਸ਼ ਦੇ 20 ਫ਼ੀਸਦੀ ਸਭ ਤੋਂ ਗ਼ਰੀਬ ਪਰਿਵਾਰਾਂ ਨੂੰ ਹਰ ਸਾਲ 72 ਹਜ਼ਾਰ ਰੁਪਏ ਦਿਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਇਸ ਸਕੀਮ ਨਾਲ ਦੇਸ਼ ਵਿਚੋਂ ਗ਼ਰੀਬੀ ਖ਼ਤਮ ਹੋ ਜਾਵੇਗੀ।

ਕਾਂਗਰਸ ਪ੍ਰਧਾਨ ਨੇ ਇਸ ਸਕੀਮ ਦਾ ਐਲਾਨ ਕਰਦੇ ਹੋਏ ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਸਕੀਮ ਤਹਿਤ ਦੇਸ਼ ਦੇ 20 ਫ਼ੀਸਦੀ ਸਭ ਤੋਂ ਗ਼ਰੀਬ 5 ਕਰੋੜ ਪਰਿਵਾਰਾਂ ਦੇ 25 ਕਰੋੜ ਦੇ ਕਰੀਬ ਲੋਕਾਂ ਨੂੰ ਫਾਇਦਾ ਮਿਲੇਗਾ। ਇਸ ਮੌਕੇ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿਤੀ ਜਾਣ ਵਾਲੀ ਰਾਸ਼ੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ।

ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੇ ਦੇਸ਼ ਦੇ ਅਮੀਰਾਂ ਨੂੰ ਕਰੋੜਾਂ ਰੁਪਏ ਦਿਤੇ ਜਦਕਿ ਦੇਸ਼ ਦੇ ਕਿਸਾਨਾਂ ਨੂੰ ਮਹਿਜ਼ 3 ਰੁਪਏ ਦੇ ਕੇ ਸਾਰ ਦਿਤਾ। ਦਸ ਦਈਏ ਕਿ ਇਸ ਸਕੀਮ ਦਾ ਐਲਾਨ ਕਰਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੱਤਰਕਾਰਾਂ ਵਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿਤੇ ਕਾਂਗਰਸ ਵਲੋਂ ਕੀਤੇ ਗਏ ਇਸ ਵੱਡੇ ਐਲਾਨ ਤੋਂ ਬਾਅਦ ਹੁਣ ਦੇਖਣਾ ਹੋਵੇਗਾ ਕਿ ਭਾਜਪਾ ਇਸ 'ਤੇ ਪ੍ਰਤੀਕਿਰਿਆ ਦਿੰਦੀ ਹੈ।