ਪੁਲਿਸ ਦੇ ਇਸ ਕੰਮ ਨੂੰ ਲੋਕ ਕਰ ਰਹੇ ਨੇ ਦਿਲ ਤੋਂ ‘ਸੈਲਿਊਟ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਲਈ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਦੇ ਇਨ੍ਹਾਂ ਉਪਰਾਲਿਆਂ ਦੀ ਖੂਬ ਤਾਰੀਫ਼ ਕੀਤੀ ਜਾ ਰਹੀ ਹੈ

India lockdown

ਦੇਸ਼ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ ਕੱਲ ਰਾਤ 12 ਵੱਜੇ ਤੋਂ ਅਗਲੇ 21 ਦਿਨਾਂ ਤੱਕ ਪੂਰੇ ਭਾਰਤ ਵਿਚ ਵਿਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸਖ਼ਤੀ ਨਾਲ ਇਸ ਨੂੰ ਲਾਗੂ ਕਰਵਾਉ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਜਿਸ ਦੇ ਲਈ ਪੁਲਿਸ ਨੂੰ ਕਈ ਜਗ੍ਹਾ ਲੋਕਾਂ ਤੇ  ਲਾਠੀਚਾਰਜ ਕਰਨਾ ਪਿਆ ਅਤੇ ਕਈ ਲੋਕਾਂ ਦੇ ਚਲਾਣ ਵੀ ਕੱਟਣੇ ਪਏ। ਜਿੱਥੇ ਇਕ ਪਾਸ ਕਰਫਿਊ ਨੂੰ ਲੈ ਕੇ ਪੁਲਿਸ ਇਹ ਸਖਤ ਰਵੱਈਆ ਨਜ਼ਰ ਆ ਰਿਹਾ ਹੈ ਉਥੇ ਹੀ ਅਜਿਹੇ ਹਲਾਤਾਂ ਵਿਚ ਪੁਲਿਸ ਦੀਆਂ ਕੁਝ ਅਜਿਹੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਕਿਸੇ ਨੂੰ ਬੜਾ ਸਕੂਨ ਮਹਿਸੂਸ ਹੋ ਰਿਹਾ ਹੈ।

ਦੱਸ ਦੱਈਏ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚੋਂ ਪੁਲਿਸ ਮੁਲਾਜ਼ਮਾਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿਚੋਂ ਇਹ ਤਸਵੀਰਾਂ ਕਰਨਾਟਕਾਂ ਦੇ ਬੰਗਲੂਰੂ ਸ਼ਹਿਰ ਦੀਆਂ ਹਨ ਜਿੱਥੇ ਪੁਲਿਸ ਦੇ ਕੁਝ ਮੁਲਾਜ਼ਮ ਗਰੀਬ ਅਤੇ ਬੇਸਹਾਰਾ ਲੋਕਾਂ ਨੂੰ ਖਾਣਾ ਖਵਾਉਦੇ ਹੋਏ ਨਜ਼ਰ ਆ ਰਹੇ ਹਨ। ਉਥੇ ਹੀ ਲੋਕਾਂ ਦੇ ਵੱਲੋਂ ਪੁਲਿਸ ਦੇ ਇਸ ਕਦਮ ਦੀ ਬੜੀ ਸ਼ਲਾਘਾ ਕੀਤਾ ਜਾ ਰਹੀ ਹੈ। 

ਇਸ ਦੇ ਨਾਲ ਹੀ ਬਰੇਲੀ ਦੀ ਪੁਲਿਸ ਨੇ ਵੀ ਆਪਣੇ ਅਧਿਕਾਰਿਤ ਟਵਿਟਰ ਹੈਂਡਲ ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਜਿਥੇ ਉਹ ਗਰੀਬ ਅਤੇ ਬਸਹਾਰਾ ਲੋਕਾਂ ਨੂੰ ਰੋਟੀ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਅਜਿਹੀਆਂ ਕੁਝ ਤਸਵੀਰਾਂ ਪੰਜਾਬ ਪੁਲਿਸ ਦੀਆਂ ਵੀ ਸਾਹਮਣੇ ਆ ਰਹੀਆਂ ਹਨ।

ਜਿਨ੍ਹਾਂ ਦੇ ਵੱਲੋਂ ਕਰਫਿਊ ਦੇ ਕਾਰਨ ਘਰਾਂ ਵਿਚ ਬੰਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਰਾਸ਼ਨ ਅਤੇ ਦੁੱਧ ਦੇ ਪੈਕਿਟ ਵੰਡੇ ਜਾ ਰਹੇ ਹਨ। ਇਸ ਲਈ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਦੇ ਇਨ੍ਹਾਂ ਉਪਰਾਲਿਆਂ ਦੀ ਖੂਬ ਤਾਰੀਫ਼ ਕੀਤੀ ਜਾ ਰਹੀ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।