Corona Virus : ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤੀ ਟੈਲੀਕਾਲਿੰਗ
ਪੰਜਾਬ ਵਿਚ ਵਧ ਰਹੇ ਕਰਫਿਊ ਦੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਵੱਲ਼ੋਂ ਪਿਛਲੇ ਦਿਨੀਂ ਪੰਜਾਬ ਵਿਚ ਅਣਮਿੱਥੇ ਸਮੇਂ ਤੱਕ ਕਰਫਿਊ ਲਗਾਊਣ ਦਾ ਐਲਾਨ ਕੀਤਾ ਗਿਆ ਸੀ
ਪਟਿਆਲਾ : ਪੰਜਾਬ ਵਿਚ ਵਧ ਰਹੇ ਕਰਫਿਊ ਦੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਵੱਲ਼ੋਂ ਪਿਛਲੇ ਦਿਨੀਂ ਪੰਜਾਬ ਵਿਚ ਅਣਮਿੱਥੇ ਸਮੇਂ ਤੱਕ ਕਰਫਿਊ ਲਗਾਊਣ ਦਾ ਐਲਾਨ ਕੀਤਾ ਗਿਆ ਸੀ । ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਸ ਕਰਫਿਊ ਨੁੰ ਲੈ ਕੇ ਇਕ ਟੈਲੀਕਾਲਿੰਗ ਸ਼ੁਰੂ ਕੀਤੀ ਗਈ ਹੈ। ਦੱਸ ਦੱਈਏ ਕਿ ਇਸ ਟੈਲੀਕਾਲਿੰਗ ਵਿਚ ਵੋਡਾਫੋਨ ਦੀ ਕੰਪਨੀ ਦੇ ਵੱਲੋਂ ਮੁੱਖ ਮੰਤਰੀ ਦਾ 32 ਸੈਕਿੰਡ ਦਾ ਇਕ ਮੈਸਿਜ ਲੋਕਾਂ ਨੂੰ ਸੁਣਾਇਆ ਜਾ ਰਿਹਾ ਹੈ।
ਇਸ ਵਿਚ ਮੁੱਖ ਮੰਤਰੀ ਕਹਿ ਰਹੇ ਹਨ ਕਿ ਲੌਕਡਾਊਨ ਦੇ ਸਮੇਂ ਲੋਕਾਂ ਦੇ ਵੱਲ਼ੋਂ ਉਨ੍ਹਾਂ ਦਾ ਸਹਿਯੋਗ ਨਹੀਂ ਕੀਤਾ ਗਿਆ ਜਿਸ ਦੇ ਕਾਰਨ ਮਜਬੂਰੀ ਵਿਚ ਉਨ੍ਹਾਂ ਦੀ ਸਰਕਾਰ ਨੂੰ ਕਰਫਿਊ ਦਾ ਐਲਾਨ ਕਰਨਾ ਪਿਆ । ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਹਾਉਦੇ ਹਾਂ ਕਿ ਪੰਜਾਬ ਨੂੰ ਇਸ ਖਤਰਨਾਕ ਵਾਇਰਸ ਤੋਂ ਬਚਾਇਆ ਜਾ ਸਕੇ ਜਿਸ ਦੇ ਲਈ ਲੋਕਾਂ ਨੂੰ ਉਨ੍ਹਾਂ ਦਾ ਸਹਿਯੋਗ ਦੇਣਾ ਚਾਹੀਦਾ ਹੈ।
ਇਸ ਲਈ ਜਿੰਨੇ ਸਮੇਂ ਲਈ ਇਹ ਕਰਫਿਊ ਲੱਗੇਗਾ ਲੋਕਾਂ ਆਪੋ-ਆਪਣੇ ਘਰਾਂ ਵਿਚ ਹੀ ਰਹਿਣ । ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਹੁਕਮ ਜ਼ਾਰੀ ਕੀਤੇ ਹਨ ਕਿ ਉਹ ਆਪਣੇ ਜ਼ਿਲ੍ਹੇ ਦੇ ਸਾਰੇ ਜ਼ਰੂਰਤਮੰਦ ਲੋਕਾਂ ਦੀ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ ।
ਦੱਸ ਦੱਈਏ ਕਿ ਪੰਜਾਬ ਵਿਚ ਕਰੋਨਾ ਦੇ ਕਈ ਕੇਸ ਸਾਹਮਣੇ ਆਉਣ ਤੋ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਅਣਮਿਥੇ ਸਮੇਂ ਲਈ ਪੰਜਾਬ ਵਿਚ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ ਅਤੇ ਨਾਲ ਹੀ ਇਸ ਕਰਫਿਊ ਨੂੰ ਸਫ਼ਲ ਬਣਾਉਣ ਦੇ ਲਈ ਪੁਲਿਸ ਨੂੰ ਵੀ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਹਰਲੇ ਦੇਸ਼ਾਂ ਤੋਂ ਆਏ ਲੋਕਾਂ ਦੇ ਕਾਰਨ ਇਹ ਵਾਇਰਸ ਪੰਜਾਬ ਵਿਚ ਫੈਲਿਆ ਹੈ ।
ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਹ ਵੀ ਸੁਨੇਹਾ ਦਿੱਤਾ ਹੈ ਕਿ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਇਹ ਕਰਫਿਊ ਕੇਵਲ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਹੀ ਲਗਾਇਆ ਗਿਆ ਹੈ। ਇਸ ਲਈ ਕੁਝ ਦਿਨ ਆਪਣੇ ਘਰਾਂ ਵਿਚ ਰਹੋ ਜਿਸ ਨਾਲ ਇਸ ਖਤਰਨਾਕ ਵਾਇਰਸ ਨੂੰ ਠੱਲ਼ ਪਾਈ ਜਾ ਸਕੇ ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।