ਬਾਲੀਵੁੱਡ ਅਭਿਨੇਤਰੀ ਕੰਗਨਾ ਰਨੌਤ ਨੂੰ ਜਾਵੇਦ ਅਖਤਰ ਮਾਣਹਾਨੀ ਮਾਮਲੇ ਵਿੱਚ ਮਿਲੀ ਜ਼ਮਾਨਤ
ਜਾਵੇਦ ਅਖਤਰ ਮਾਣਹਾਨੀ ਦੇ ਕੇਸ ਵਿੱਚ ਕੰਗਨਾ ਰਣੌਤ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ।
Kangana Ranaut granted bail in Javed Akhtar
ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਰੀ ਕੰਗਨਾ ਰਨੌਤ ਨੂੰ ਜਾਵੇਦ ਅਖਤਰ ਮਾਣਹਾਨੀ ਮਾਮਲੇ ਵਿੱਚ ਵੀਰਵਾਰ ਨੂੰ ਅੰਧੇਰੀ ਮੈਜਿਸਟਰੇਟ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜਾਵੇਦ ਅਖਤਰ ਦੁਆਰਾ ਦਾਇਰ ਕੀਤੇ ਮਾਣਹਾਨੀ ਦੇ ਕੇਸ ਦੀ ਵੀਰਵਾਰ ਨੂੰ ਸੁਣਵਾਈ ਹੋਈ,ਜਿਸ ਤੋਂ ਬਾਅਦ ਅਦਾਲਤ ਨੇ ਕੰਗਨਾ ਰਣੌਤ ਨੂੰ ਜ਼ਮਾਨਤ ਦੇ ਦਿੱਤੀ।