ਭਾਰਤ ਬੰਦ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਆਪਣੇ ਸਾਰੇ ਦਫਤਰ ਬੰਦ ਰੱਖੇਗੀ - ਪ੍ਰਧਾਨ ਬੀਬੀ ਜਗੀਰ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

- ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ ਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।

President Bibi Jagir Kaur

FARMER

ਅਮ੍ਰਿੰਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿ ਕਾਲੇ ਕਾਨੂੰਨਾਂ ਨਾਲ ਦੇਸ਼ ਦਾ ਕਿਸਾਨ ਤਬਾਹ ਹੋ ਜਾਵੇਗਾ।