SC ਨੇ ਭਾਖੜਾ ਬੋਰਡ ਨੂੰ ਪਾਣੀ ਦੀ ਸਪਲਾਈ ਲਈ ਸਥਿਤੀ ਨੂੰ ਕਾਇਮ ਰੱਖਣ ਦੇ ਦਿੱਤੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਜਲ ਬੋਰਡ ਨੇ ਵੀ ਆਪਣੇ ਹਿੱਸੇ ਦੇ ਪਾਣੀ ਵਿੱਚ 25 ਪ੍ਰਤੀਸ਼ਤ ਦੀ ਕਮੀ ਦੀ ਸ਼ਿਕਾਇਤ ਕੀਤੀ ਹੈ।

Supreme Court

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ,ਭਾਖੜਾ ਵਿਆਸ ਮੈਨੇਜਮੈਂਟ ਬੋਰਡ ਨੂੰ ਹੁਕਮ ਦਿੱਤਾ ਹੈ ਕਿ ਉਹ ਦਿੱਲੀ ਨੂੰ ਪਾਣੀ ਦੀ ਸਪਲਾਈ ਲਈ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੇ। ਬੋਰਡ ਨੇ ਵੀ ਇਕ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਿੱਲੀ ਜਲ ਬੋਰਡ ਨੇ ਵੀ ਆਪਣੇ ਹਿੱਸੇ ਦੇ ਪਾਣੀ ਵਿੱਚ 25 ਪ੍ਰਤੀਸ਼ਤ ਦੀ ਕਮੀ ਦੀ ਸ਼ਿਕਾਇਤ ਕੀਤੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਤਰਕ ਹੈ ਕਿ ਨਹਿਰ ਦੀਆਂ ਕੁਝ ਥਾਵਾਂ ’ਤੇ ਮੁਰੰਮਤ ਦਾ ਕੰਮ ਹੋਣ ਕਰਕੇ ਸਪਲਾਈ ਵਿੱਚ ਕੁਝ ਦਿੱਕਤ ਆਈ ਹੈ। ਇਸ ਤੋਂ ਪਹਿਲਾਂ ਐਸ ਸੀ ਵਿਚ,ਦਿੱਲੀ ਸਰਕਾਰ ਨੇ ਹਰਿਆਣਾ ਸਰਕਾਰ 'ਤੇ ਇਲਜ਼ਾਮ ਲਾਏ ਸਨ,ਜਿਸ 'ਤੇ ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਅਸੀਂ ਦਿੱਲੀ ਨੂੰ ਕਾਫ਼ੀ ਪਾਣੀ ਦੇ ਰਹੇ ਹਾਂ। ਇਹ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਪਾਣੀ ਹਰਿਆਣੇ ਤੋਂ ਭੇਜਿਆ ਜਾਣਾ ਚਾਹੀਦਾ ਹੈ।