'ਹੁਣ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ ਨਕਦ ਇਨਾਮ'

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਨੇ ਕੀਤਾ ਵੱਡਾ ਐਲਾਨ- ਇਨਾਮ ਦੇ ਨਾਲ-ਨਾਲ ਦਿਤਾ ਜਾਵੇਗਾ ਪ੍ਰਸ਼ੰਸਾ ਪੱਤਰ 

Cash rewards will now be given to those who help the victims of road accidents

ਚੇਨਈ : ਸੜਕ ਦੁਰਘਟਨਾ ਦੇ ਪੀੜਤਾਂ ਨੂੰ ਤੁਰੰਤ ਡਾਕਟਰੀ ਦੇਖਭਾਲ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਲੋਕਾਂ ਨੂੰ ਇਨਾਮ ਦੇ ਨਾਲ-ਨਾਲ ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਜਾਵੇਗਾ।

ਦਰਅਸਲ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਜੋ ਲੋਕ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਮਦਦ ਕਰਦੇ ਹਨ ਅਤੇ ਉਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਉਂਦੇ ਹਨ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਰੁਪਏ ਦਾ ਨਕਦ ਇਨਾਮ  ਅਤੇ 5000 ਰੁਪਏ ਦਾ ਨਕਦ ਇਨਾਮ ਵੀ ਦਿਤਾ ਜਾਵੇਗਾ।

ਸਟਾਲਿਨ ਦੇ ਇਸ ਐਲਾਨ ਤੋਂ ਬਾਅਦ, ਲੋਕਾਂ ਨੂੰ ਸੜਕ ਹਾਦਸਿਆਂ ਦੇ ਪੀੜਤ ਲੋਕਾਂ ਨੂੰ ਨਜ਼ਰਅੰਦਾਜ਼ ਨਾ ਕਰਨ ਲਈ ਪ੍ਰੇਰਨਾ ਮਿਲੇਗੀ। ਸੜਕ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਵਿਚ ਸਭ ਤੋਂ ਵੱਡੀ ਰੁਕਾਵਟ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਣ ਵਿਚ ਅਸਮਰਥਾ ਹੈ। ਮੁੱਖ ਮੰਤਰੀ ਸਟਾਲਿਨ ਨੇ ਇਸ ਤੋਂ ਪਹਿਲਾਂ ਸੂਬੇ ਭਰ ਦੇ 609 ਹਸਪਤਾਲਾਂ ਵਿੱਚ ਜ਼ਖ਼ਮੀਆਂ ਨੂੰ ਪਹਿਲੇ 48 ਘੰਟਿਆਂ ਦੇ ਅੰਦਰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ 'ਇਨੂਇਰ ਕਾਪਨ' ਸਕੀਮ ਸ਼ੁਰੂ ਕੀਤੀ ਸੀ।

ਇਹ ਸਕੀਮ ਸੜਕ ਦੁਰਘਟਨਾ ਪੀੜਤਾਂ ਨੂੰ 1 ਲੱਖ ਰੁਪਏ ਤੱਕ ਦੇ ਵੱਧ ਤੋਂ ਵੱਧ ਕਵਰ ਦੇ ਨਾਲ ਲਗਭਗ 81 ਪ੍ਰਵਾਨਿਤ ਲਾਈਵ-ਸੇਵਿੰਗ ਇਲਾਜਾਂ ਦੀ ਪੇਸ਼ਕਸ਼ ਕਰਦੀ ਹੈ। ਇਸ ਯੋਜਨਾ ਵਿੱਚ 'ਮੁੱਖ ਮੰਤਰੀ ਵਿਆਪਕ ਸਿਹਤ ਬੀਮਾ ਯੋਜਨਾ' ਦੇ ਲਾਭਪਾਤਰੀ ਅਤੇ ਇਸ ਦੇ ਗੈਰ-ਲਾਭਪਾਤੀ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਤਹਿਤ ਪਹਿਲੇ 48 ਘੰਟਿਆਂ ਦੌਰਾਨ ਤਾਮਿਲਨਾਡੂ ਦੇ ਲੋਕਾਂ ਅਤੇ ਸੂਬੇ ਵਿਚ ਆਉਣ ਆਲੇ ਹੋਰ ਸਾਰੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।