ਵਿਦੇਸ਼ਾਂ 'ਚ ਬੈਠੇ ਗਰਮਖਿਆਲੀਆਂ 'ਤੇ ਕੇਂਦਰ ਸਰਕਾਰ ਸਖ਼ਤ, ਰੱਦ ਹੋ ਸਕਦੇ ਹਨ ਪਾਸਪੋਰਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੂਤਰਾਂ ਅਨੁਸਾਰ ਕੇਂਦਰ ਨੇ ਪੰਜਾਬ ਸਰਕਾਰ ਨੂੰ ਪ੍ਰਦਰਸ਼ਨ ਵਿਚ ਸ਼ਾਮਲ ਗਰਮਖਿਆਲੀਆਂ ਦੀ ਪਛਾਣ ਕਰਨ ਲਈ ਕਿਹਾ ਹੈ।

File Photo

 

ਨਵੀਂ ਦਿੱਲੀ: ਲੰਡਨ ਵਿਚ ਭਾਰਤੀ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਕਰਨ ਅਤੇ ਭਾਰਤੀ ਤਿਰੰਗੇ ਦਾ ਆਪਮਨ ਕਰਨ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੇ ਵਿਦੇਸ਼ਾਂ ਵਿਚ ਬੈਠੇ ਗਰਮਖਿਆਲੀ ਸਮਰਥਕਾਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਵਿਰੋਧ ਵਿਚ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਅੱਗੇ ਰੋਸ ਪ੍ਰਦਰਸ਼ਨ ਕਰਨ ਅਤੇ ਤਿਰੰਗੇ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਸਾਧੂ ਦੇ ਭੇਸ 'ਚ ਦਿੱਲੀ ਦੇ ISBT 'ਤੇ ਦਿਖਾਈ ਦਿੱਤਾ ਅੰਮ੍ਰਿਤਪਾਲ ਸਿੰਘ 

ਸੂਤਰਾਂ ਅਨੁਸਾਰ ਕੇਂਦਰ ਨੇ ਪੰਜਾਬ ਸਰਕਾਰ ਨੂੰ ਪ੍ਰਦਰਸ਼ਨ ਵਿਚ ਸ਼ਾਮਲ ਗਰਮਖਿਆਲੀਆਂ ਦੀ ਪਛਾਣ ਕਰਨ ਲਈ ਕਿਹਾ ਹੈ। ਦੋਸ਼ੀ ਪਾਏ ਜਾਣ 'ਤੇ ਉਹਨਾਂ ਦੇ ਪਾਸਪੋਰਟ ਰੱਦ ਕੀਤੇ ਜਾ ਸਕਦੇ ਹਨ। ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ 19 ਮਾਰਚ ਦੀ ਘਟਨਾ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਆਪਣੇ ਪੱਧਰ 'ਤੇ ਜਾਂਚ ਕਰਵਾਈ ਸੀ, ਜਿਸ 'ਚ ਪਤਾ ਲੱਗਿਆ ਕਿ ਭਾਰਤੀ ਨਾਗਰਿਕਤਾ ਰੱਖਣ ਵਾਲੇ ਕੁਝ ਲੋਕ ਵੀ ਇਸ ਘਟਨਾ 'ਚ ਸ਼ਾਮਲ ਸਨ।

ਇਹ ਵੀ ਪੜ੍ਹੋ: ਖੇਤੀਬਾੜੀ ਵਿਭਾਗ ਨੇ ਬਾਸਮਤੀ ਹੇਠ ਰਕਬਾ ਦੁੱਗਣਾ ਕਰਨ ਦੀ ਕੀਤੀ ਤਿਆਰੀ , 7 ਲੱਖ ਹੈਕਟੇਅਰ ਰੱਖਿਆ ਗਿਆ ਟੀਚਾ

ਜਾਂਚ ਦੀ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਸੀ, ਫਿਰ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਤੇ ਦਿੱਲੀ ਪੁਲਿਸ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ।ਸਪੈਸ਼ਲ ਸੈੱਲ ਇਸ ਮਾਮਲੇ ਵਿਚ ਆਈਬੀ ਦੀ ਮਦਦ ਲੈ ਰਿਹਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪ੍ਰਦਰਸ਼ਨ 'ਚ ਸ਼ਾਮਲ ਕਈ ਲੋਕ ਭਾਰਤੀ ਪਾਸਪੋਰਟਾਂ ਦੀ ਮਦਦ ਨਾਲ ਬ੍ਰਿਟੇਨ ਪਹੁੰਚੇ ਅਤੇ ਉਥੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ।