ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਸੁਣਵਾਈ 5 ਅਪ੍ਰੈਲ ਤੱਕ ਟਲੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਨੀਸ਼ ਸਿਸੋਦੀਆ ਦੇ ਵਕੀਲ ਨੇ ED ਦੇ ਜਵਾਬ 'ਤੇ ਦਲੀਲ ਰੱਖਣ ਲਈ ਮੰਗਿਆ ਸਮਾਂ

Representational Image

ਨਵੀਂ ਦਿੱਲੀ : ਸ਼ਰਾਬ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਈਡੀ ਨੇ ਅੱਜ ਰਾਊਜ਼ ਐਵੇਨਿਊ ਕੋਰਟ ਵਿਚ ਜਵਾਬ ਦਾਖਲ ਕੀਤਾ ਹੈ। ਉਧਰ ਮਨੀਸ਼ ਸਿਸੋਦੀਆ ਦੇ ਵਕੀਲ ਨੇ ਈਡੀ ਵਲੋਂ ਦਾਖਲ ਕੀਤੇ ਇਸ ਜਵਾਬ 'ਤੇ ਦਲੀਲ ਰੱਖਣ ਲਈ ਕੁਝ ਸਮੇਂ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਸਕੀਆਂ ਭੈਣ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਲਿਖ ਕੇ ਦੱਸਿਆ ਇਹ ਕਾਰਨ 

ਇਸ ਨੂੰ ਦੇਖਦੇ ਹੋਏ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਰਾਊਜ਼ ਕੋਰਟ 'ਚ 5 ਅਪ੍ਰੈਲ ਨੂੰ ਹੋਵੇਗੀ। ਦੱਸਣਯੋਗ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵੀ 5 ਅਪ੍ਰੈਲ ਨੂੰ ਖਤਮ ਹੋ ਰਹੀ ਹੈ।