ਅਤਿਵਾਦੀਆਂ ਨੇ ਸਾਬਕਾ ਪੀਡੀਪੀ ਨੇਤਾ ਗੁਲਾਮ ਨਬੀ ਪਟੇਲ ਨੂੰ ਗੋਲੀਆਂ ਨਾਲ ਭੁੰਨਿਆ
ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਚ ਅੱਜ ਅਤਿਵਾਦੀਆਂ ਵਲੋਂ ਪੀਡੀਪੀ ਦੇ ਸਾਬਕਾ ਨੇਤਾ ਗੁਲਾਮ ਨਬੀ ਤੇ ਹਮਲਾ ਕਰ ਦਿਤਾ ਜਿਸ ਦਰਮਿਆਨ ਉਨ੍ਹਾਂ ਦੀ ਮੌਤ ਹੋ ਗਈ।
ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਚ ਅੱਜ ਅਤਿਵਾਦੀਆਂ ਵਲੋਂ ਪੀਡੀਪੀ ਦੇ ਸਾਬਕਾ ਨੇਤਾ ਗੁਲਾਮ ਨਬੀ ਤੇ ਹਮਲਾ ਕਰ ਦਿਤਾ ਜਿਸ ਦਰਮਿਆਨ ਉਨ੍ਹਾਂ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਅਤਿਵਾਦੀਆਂ ਨੇ ਹਮਲਾ ਕੀਤਾ, ਉਸ ਸਮੇਂ ਗੁਲਾਮ ਨਬੀ ਪਟੇਲ ਕਾਰ ਰਾਹੀਂ ਸਫ਼ਰ ਕਰ ਰਹੇ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਸੁਰੱਖਿਆ ਗਾਰਡ ਵੀ ਮੌਜੂਦ ਸਨ।
ਦਸ ਦੇਈਏ ਕਿ ਇਸ ਗੋਲੀਬਾਰੀ ਵਿਚ ਦੋਵੇਂ ਸੁਰੱਖਿਆ ਗਾਰਡ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਅਤਿਵਾਦੀ ਹਮਲੇ ਤੋਂ ਬਾਅਦ ਉਨ੍ਹਾਂ ਦੀ ਸਰਵਿਸ ਰਾਇਫਲ ਵੀ ਲੈ ਕੇ ਫ਼ਰਾਰ ਹੋ ਗਏ ਹਨ। ਗੋਲੀਆਂ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹ ਰਸਤੇ ਵਿਚ ਹੀ ਦਮ ਤੋੜ ਗਏ।
ਉਥੇ ਹੀ ਦੋਵੇਂ ਸੁਰੱਖਿਆ ਗਾਰਡਾਂ ਦਾ ਇਲਾਜ ਹਸਪਤਾਲ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਬਣੀ ਹੋਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਨੇ ਘੇਰਾਬੰਦੀ ਸ਼ੁਰੂ ਕਰ ਦਿਤੀ ਹੈ। ਇਲਾਕੇ ਵਿਚ ਹਾਈਅਲਰਟ ਜਾਰੀ ਕਰ ਦਿਤਾ ਗਿਆ ਹੈ ਅਤੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ।