ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਅਨੰਤਗਤ ਜਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਸ਼ੁਰੂ ਹੋਈ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਦੋ ਅਤਿਵਾਦੀ ਢੇਰ ਕਰ ਦਿੱਤੇ। ਇਸ ਤੋਂ ਬਾਅਦ ਇਲਾਕੇ ਵਿਚ ਕਈ ਸਥਾਨਾਂ ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਗਲਤ ਅਫ਼ਵਾਹ ਨਾ ਫੈਲੇ ਇਸ ਲਈ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਤਿਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰੇ ਅਨੰਤਗਤ ਦੇ ਬਿਜਬੇਹੇਰਾ ਬਾਗੇਂਦਰ ਮੁਹੱਲੇ ਵਿਚ ਸੈਨਾ, ਜੰਮੂ-ਕਸ਼ਮੀਰ ਪੁਲਿਸ ਦੇ ਐਸਓਜੀ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਤਲਾਸ਼ੀ ਅਭਿਆਨ ਸ਼ੁਰੂ ਕਰ ਲਿਆ ਹੈ। ਉਹਨਾਂ ਨੇ ਦੱਸਿਆ ਕਿ ਸੁਰੱਖਿਆਂ ਬਲ ਜਦੋਂ ਅਤਿਵਾਦੀਆਂ ਦੇ ਛਿਪੇ ਹੋਏ ਠਿਕਾਣਿਆਂ ਵੱਲ ਵਧ ਰਹੇ ਸਨ। ਉਸ ਸਮੇਂ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ।
ਇਸਦੇ ਜਵਾਬ ਵਿਚ ਸੁਰੱਖਿਆ ਬਲਾਂ ਨੇ ਮੁਠਭੇੜ ਵਿਚ ਦੋ ਅਤਿਵਾਦੀ ਢੇਰ ਕਰ ਦਿੱਤੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਬਾਰਾਮੂਲਾ ਦੇ ਸੋਪੋਰ ਵਿਚ ਇਕ ਅਤਿਾਵਾਦੀ ਢੇਰ ਕਰ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਸੀ।