ਦਿੱਲੀ ਵਿਚ ਕੋਰੋਨਾ ਦਾ ਕਹਿਰ, ਸੀਆਰਪੀਐਫ ਦੇ 9 ਜਵਾਨ ਪਾਜ਼ੀਟਿਵ

ਏਜੰਸੀ

ਖ਼ਬਰਾਂ, ਰਾਸ਼ਟਰੀ

ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ।

Photo

ਨਵੀਂ ਦਿੱਲੀ: ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ। ਮੋਦੀ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਆਪੀ ਲੌਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।

ਸੁਰੱਖਿਆ ਕਰਮਚਾਰੀ ਵੀ ਇਸ ਆਲਮੀ ਮਹਾਂਮਾਰੀ ਦੀ ਚਪੇਟ ਵਿਚ ਆ ਰਹੇ ਹਨ। ਹੁਣ ਦਿੱਲੀ ਵਿਚ ਸੀਆਰਪੀਐਫ ਦੇ 9 ਜਵਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਸੈਨਿਕ ਸੀਆਰਪੀਐਫ ਦੀ 31 ਬਟਾਲੀਅ ਨਾਲ ਸਬੰਧਤ ਹਨ। ਉਹਨਾਂ ਨੂੰ ਪਹਿਲਾਂ ਹੀ ਕੁਆਰੰਟੀਨ ਕਰ ਦਿੱਤਾ ਗਿਆ ਸੀ।

ਦਰਅਸਲ ਪਹਿਲਾਂ ਇਕ ਸੀਆਰਪੀਐਫ ਜਵਾਨ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਅਤੇ ਫਿਰ ਟੈਸਟ ਕੀਤਾ ਗਿਆ ਸੀ। ਹੁਣ ਜਾਂਚ ਵਿਚ ਇਹ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਸੈਨਿਕ ਨੋਇਡਾ ਵਿਚ ਤੈਨਾਤ ਸਨ।

ਉੱਥੇ ਹੀ ਪੂਰੇ ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਤਾਲਾਬੰਦੀ ਦੇ ਬਾਵਜੂਦ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ। ਹੁਣ ਤੱਕ ਭਾਰਤ ਵਿਚ ਕੋਰੋਨਾ ਵਾਇਰਸ ਦੇ 23 ਹਜ਼ਾਰ 450 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 723 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਤੋਂ ਇਲਾਵਾ 4 ਹਜ਼ਾਰ 813 ਤੋਂ ਵੱਧ ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 27 ਲੱਖ 45 ਹਜ਼ਾਰ 670 ਤੋਂ ਵੱਧ ਗਈ ਹੈ, ਜਿਨ੍ਹਾਂ ਵਿਚੋਂ ਇਕ ਲੱਖ 92 ਹਜ਼ਾਰ 125 ਲੋਕਾਂ ਦੀ ਮੌਤ ਹੋ ਚੁੱਕੀ ਹੈ।