Covid 19 : ਦਿੱਲੀ ‘ਚ 11 ਡਾਕਟਰਾਂ ਸਮੇਤ 31 ਕਰਮਚਾਰੀ ਨਿਕਲੇ ਕਰੋਨਾ ਪੌਜਟਿਵ
ਦੇਸ਼ ਵਿਚ ਹੁਣ ਤੱਕ 23462 ਲੋਕ ਇਸ ਮਹਾਂਮਾਰੀ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 723 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਕਾਰਨ ਹਾਹਾਕਾਰ ਮੱਚੀ ਹੋਈ ਹੈ। ਲੌਕਡਾਊਨ ਕਰਾਨ ਲੋਕ ਆਪਣੇ ਘਰਾਂ ਵਿਚ ਬੈਠੇ ਹਨ ਫਿਰ ਵੀ ਆਏ ਦਿਨ ਇਥੇ ਕਰੋਨਾ ਦੇ ਕੇਸਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿਚ ਇਕ ਸਰਕਾਰੀ ਹਸਪਤਾਲ ਵਿਚ 11 ਡਾਕਟਰਾਂ ਦੇ ਨਾਲ-ਨਾਲ 21 ਕਰਮਚਾਰੀਆਂ ਵਿਚ ਵੀ ਕਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁਝ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਨੂੰ ਐਲਐਨਜੇਪੀ ਹਸਪਤਾਲ, ਰਾਜੀਵੀ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਕੁਝ ਨਿੱਜੀ ਹਸਪਤਾਲਾਂ ਵਿਚ ਦਾਖਿਲ ਕਰਵਾਇਆ ਗਿਆ ਹੈ, ਜਦਕਿ ਬਾਕੀਆਂ ਨੂੰ ਦੂਜੀਆਂ ਰਹਾਇਸ਼ਾਂ ਵਿਚ ਭੇਜਿਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਵੀਰਵਾਰ ਤੱਕ 7 ਡਾਕਟਰ ਅਤੇ 7 ਹੋਰ ਕਰਮਚਾਰੀਆਂ ਵਿਚ ਕਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ ਪਰ ਹੁਣ ਇਹ ਗਿਣਤੀ ਵੱਧ ਕੇ 31 ਹੋ ਚੁੱਕੀ ਹੈ ਅਤੇ ਚਾਰ ਹੋਰ ਡਾਕਟਰਾਂ ਵਿਚ ਕਰੋਨਾ ਦੀ ਲਾਗ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਤੀਤ ਹੁੰਦਾ ਹੈ ਕਿ ਉਤਰੀ ਦਿੱਲੀ ਦੇ ਜਹਾਂਗੀਰੀਪੁਰ ਖੇਤਰ ਵਿਚ ਇਹ ਬੀਮਾਰੀ ਕਮਿਊਨਟੀ ਟਰਾਂਸਮਿਸ਼ਨ ਦੀ ਸਥਿਤੀ ਵਿਚ ਹੈ
ਜਿਸ ਵਿਚ ਕਰੋਨਾ ਵਾਇਰਸ ਦੀ ਲਾਗ ਫੈਲਣ ਦੀਆਂ ਵੱਧ ਸੰਭਾਵਨਾਵਾਂ ਹਨ। ਇਸ ਜਾਹਾਂਗੀਰੀਪੁਰ ਵਿਚ ਕਈ ਵਰਜਿਤ ਖੇਤਰੀ ਵੀ ਹਨ। ਦੱਸ ਦੱਈਏ ਕਿ ਪੂਰੇ ਦੇਸ਼ ਵਿਚ ਹੁਣ ਤੱਕ 23,452 ਲੋਕ ਇਸ ਮਹਾਂਮਾਰੀ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 723 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਇਸ ਗੱਲ ਦਾ ਜ਼ਿਕਰ ਕਰਨਾ ਵੀ ਜਰੂਰੀ ਬਣਦਾ ਹੈ ਕਿ ਦੇਸ਼ ਵਿਚ 4,325 ਲੋਕ ਅਜਿਹੇ ਵੀ ਹਨ ਜਿਨ੍ਹਾਂ ਨੇ ਇਸ ਖਤਰਨਾਕ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਤੰਦਰੁਸਤ ਹੋ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।