'ਕਰੋਨਾ ਵਾਇਰਸ' ਨੂੰ ਰੋਕਣ ਲਈ, ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਕੀਤੇ ਇਹ ਆਦੇਸ਼ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਵਿਚ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਦੇ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ।

coronavirus

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਦੇ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਵਿਚ ਅੱਗ ਵਧਦਿਆਂ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਅਤੇ ਪੜਤਾਲ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਜਿਸ ਅਧੀਨ ਪ੍ਰਾਈਵੇਟ ਹਸਪਤਾਲਾਂ ਨੂੰ ਇਹ ਆਦੇਸ਼ ਦਿੱਤੇ ਹਨ ਕਿ ਉਹ ਫਲੂ ਦੇ ਲੱਛਣਾਂ ਵਾਲੇ ਸਾਰੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਵਿਚ ਭੇਜਣ।

ਇਸ ਪਿੱਛੇ ਪੰਜਾਬ ਸਰਕਾਰ ਦਾ ਅਸਲ ਮਕਸਦ ਕਰੋਨਾ ਮਰੀਜ਼ਾਂ ਦੀ ਜਾਂਚ, ਪਛਾਣ ਅਤੇ ਇਲਾਜ ਲਈ ਯੋਗਨਾ ਨੂੰ ਅਮਲੀ ਜਾਮਾ ਪਹਿਨਾਉਂਣ ਲਈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਨਫਲੂਏਂਜ਼ਾ ਲਾਈਕ ਇਲਨੈੱਸ (ਆਈਐਲਆਈ) ਅਤੇ ਸੀਵੀਅਰ ਐਕਿਊਟ ਰੈਸਪੀਰੇਟਰੀ ਇਨਫੈਕਸ਼ਨ (ਐਸਆਰਆਈ) ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਰੈਫਰ ਕਰਨ ਦੀ ਅਪੀਲ ਕੀਤੀ ਗਈ ਹੈ।

ਇਸ ਦੇ ਨਾਲ ਦੱਸ ਦਈਏ ਕਿ ਇਨ੍ਹਾਂ ਮਰੀਜ਼ਾਂ ਦੀ ਸਰਕਾਰੀ ਹਸਪਤਾਲ  ਵਿਚ ਫਲੂ ਦੇ ਲੱਛਣ ਜਿਵੇਂਕਿ ਬੁਖਾਰ, ਖਾਂਸੀ, ਸਾਹ ਲੈਣ ਚ ਤਕਲੀਫ, ਨਿਮੂਨੀਆਂ ਆਦਿ ਦੀ ਮੁਫ਼ਤ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇਗੀ। ਉਧਰ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਇਸ ਗੱਲ ਤੇ ਜਿਆਦਾ ਜੋਰ ਦਿੱਤਾ ਜਾਵੇਗਾ

ਕਿ ਕੋਈ ਵੀ ਕਰੋਨਾ ਦਾ ਸ਼ੱਕੀ ਮਰੀਜ਼ ਬਿਨਾ ਜਾਂਚ ਦੇ ਰਹਿ ਨਾਂ ਜਾਵੇ, ਤਾਂ ਜੋਂ ਇਸ ਭਿਆਨਕ ਬਿਮਾਰੀ ਨੂੰ ਪੂਰੀ ਤਰ੍ਹਾਂ ਠੱਲ ਪਾਈ ਜਾਵੇ। ਇਸ ਸਬੰਧੀ ਸਿਹਤ ਵਿਭਾਗ ਦੇ ਵੱਲੋਂ ਸਾਰੇ ਹੀ ਸਿਵਲ ਸਰਜਨਾਂ ਨੂੰ ਇਸ ਬਾਰੇ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।