ਅੱਜ ਪੰਜਾਬ ‘ਚ ਆਏ 11 ਨਵੇਂ ਮਾਮਲੇ, ਮਰੀਜ਼ਾਂ ਦੀ ਗਿਣਤੀ ਹੋਈ 309

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜ਼ਿਕਰਯੋਗ ਹੈ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ।

coronavirus

ਚੰਡੀਗੜ੍ਹ : ਦੇਸ਼ ਵਿਚ ਭਾਵੇਂ ਕਿ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਆਏ ਦਿਨ ਕਰੋਨਾ ਦੇ ਨਵੇਂ-ਨਵੇਂ ਮਾਮਲੇ ਸਹਾਮਣੇ ਆ ਰਹੇ ਹਨ। ਇਸ ਤਰ੍ਹਾਂ ਅੱਜ ਪੰਜਾਬ ਵਿਚ ਕਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਏ। ਜਿਨ੍ਹਾਂ ਵਿਚੋਂ 3 ਕੇਸ ਜਲੰਧਰ ਵਿਚੋਂ, ਪਟਿਆਲਾ ਵਿਚੋਂ 6 ਕੇਸ, ਪਠਾਨਕੋਟ ਵਿਚੋਂ 1 ਕੇਸ, ਅਤੇ ਇਕ ਹੀ ਨਵਾਂ ਸ਼ਹਿਰ ਵਿਚੋਂ ਸਾਹਮਣੇ ਆਇਆ ਹੈ।

ਇਸ ਤਰ੍ਹਾਂ ਪਟਿਆਲਾ ਵਿਚ ਸਭ ਤੋਂ ਵੱਧ ਕੇਸਾਂ ਦੀ ਗਿਣਤੀ 61 ਤੱਕ ਪਹੁੰਚ ਗਈ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਨਾਲ 18 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੇਸਾਂ ਦੀ ਗਿਣਤੀ 309 ਤੱਕ ਪੁੱਜ ਗਈ ਹੈ। ਇਨ੍ਹਾਂ ਵਿਚੋਂ 220 ਮਰੀਜ਼ ਅਜਿਹੇ ਹਨ ਜਿਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ ਅਤੇ ਇਸ ਦੇ ਨਾਲ ਹੀ 72 ਮਰੀਜ਼ ਠੀਕ ਹੋਣ ਤੋਂ ਬਾਅਦ ਆਪਣੇ ਘਰ ਵੀ ਪਹੁੰਚ ਚੁੱਕੇ ਹਨ।

ਇਸ ਦੇ ਨਾਲ ਹੀ ਸੂਬੇ ਵਿਚ 13270 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਜਿਨ੍ਹਾਂ ਵਿਚੋਂ 9392 ਮਰੀਜ਼ਾਂ ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ।  

ਐਸਏਐਸ ਨਗਰ (ਮੋਹਾਲੀ) ਵਿਚ 62, ਪਠਾਨਕੋਟ ਵਿਚ 25, ਮਾਨਸਾ ਵਿਚ 13, ਮੋਗਾ ਵਿਚ 4, ਅੰਮ੍ਰਿਤਸਰ ਵਿਚ 14, ਨਵਾਂਸ਼ਹਿਰ (ਐਸਬੀਐਸ ਨਗਰ) ਵਿਚ 20, ਹੁਸ਼ਿਆਰਪੁਰ ਵਿਚ 7, ਜਲੰਧਰ ਵਿਚ 66,  ਲੁਧਿਆਣਾ ਵਿਚ 17, ਰੋਪੜ ਵਿਚ 3, ਫਤਿਹਗੜ੍ਹ ਸਾਹਿਬ ਵਿਚ 2, ਪਟਿਆਲਾ ਵਿਚ 61, ਫਰੀਦਕੋਟ ਵਿਚ 3, ਬਰਨਾਲਾ ਵਿਚ 2, ਕਪੂਰਥਲਾ ਵਿਚ 3, ਮੁਕਤਸਰ ਸਾਹਿਬ ਵਿਚ 1, ਸੰਗਰੂਰ ਵਿਚ 3, ਗੁਰਦਾਸਪੁਰ ਵਿਚ 1 ਅਤੇ ਫਿਰੋਜਪੁਰ ਵਿਚ 1 ਕੋਰੋਨਾ ਪਾਜੀਟਿਵ ਕੇਸ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।