ਹਰਿਆਣਾ 'ਚ ਆਕਸੀਜਨ ਦੀ ਕਮੀ ਕਰਕੇ 4 ਮਰੀਜ਼ਾਂ ਨੇ ਤੋੜਿਆ ਦਮ, ਪਰਿਵਾਰਕ ਮੈਂਬਰਾਂ ਵੱਲੋਂ ਖੂਬ ਹੰਗਾਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਦੇ ਬਾਅਦ ਕਰੀਬ ਅੱਧੇ ਘੰਟੇ ਬਾਅਦ ਇੱਕ ਗੱਡੀ ਆਕਸੀਜਨ ਸਿਲੰਡਰ ਲੈ ਕੇ ਹਸਪਤਾਲ ਪਹੁੰਚੀ

oxygen cylinder

ਰੇਵਾੜੀ: ਦੇਸ਼ ਵਿਚ ਕੋਰੋਨਾ ਮਾਮਲੇ ਵਧਣ ਦੇ ਨਾਲ ਨਾਲ ਆਕਸੀਜਨ ਦੀ ਵੀ ਕਮੀ ਨਜ਼ਰ ਆ ਰਹੀ ਹੈ। ਅਜਿਹੇ ਸਮੇਂ ਵਿਚ ਹਰਿਆਣਾ ਤੋਂ ਇਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਦੇ ਰੇਵਾੜੀ 'ਚ ਆਕਸੀਜਨ ਦੀ ਘਾਟ ਕਾਰਨ ਕੋਰੋਨਾ ਨਾਲ ਪ੍ਰਭਾਵਿਤ 4 ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ ਦੇ ਬਾਅਦ ਕਰੀਬ ਅੱਧੇ ਘੰਟੇ ਬਾਅਦ ਇੱਕ ਗੱਡੀ ਆਕਸੀਜਨ ਸਿਲੰਡਰ ਲੈ ਕੇ ਹਸਪਤਾਲ ਪਹੁੰਚੀ ਤੇ 20 ਆਕਸੀਜਨ ਸਿਲੰਡਰ ਹਸਪਤਾਲ ਲਿਆਂਦੇ ਗਏ।

ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਖੂਬ ਹੰਗਾਮਾ ਕੀਤਾ ਗਿਆ ਤੇ ਜਾਮ ਵੀ ਲਾਇਆ ਗਿਆ। ਦੱਸ ਦਈਏ ਕਿ ਇਹ ਦੇਸ਼ 'ਚ ਪਹਿਲਾ ਮਾਮਲਾ ਨਹੀਂ। ਇਸ ਤੋਂ ਪਹਿਲਾਂ ਬੀਤੇ ਦਿਨੀਂ ਦਿੱਲੀ ਤੇ ਪੰਜਾਬ ਦੇ ਅੰਮ੍ਰਿਤਸਰ 'ਚ ਕਈ ਕੋਰੋਨਾ ਮਰੀਜ਼ਾਂ ਦੀ ਹਸਪਤਾਲ 'ਚ ਆਕਸੀਜ਼ਨ ਖ਼ਤਮ ਹੋਣ ਮਗਰੋਂ ਮੌਤ ਹੋ ਗਈ ਸੀ।

ਗੌਰਤਲਬ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ 'ਚ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹਸਤਪਾਲਾਂ 'ਚ ਆਸਕੀਜ਼ਨ ਦੀ ਕਿਲੱਤ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਕਈ ਸੂਬਿਆਂ 'ਚ ਮਰੀਜ਼ਾਂ ਦੀ ਜਾਨ ਵੀ ਚਲੀ ਗਈ।