ਕੋਵਿਡ 19 : ਦੇਸ਼ ’ਚ ਇਕ ਦਿਨ ਵਿਚ ਆਏ ਰੀਕਾਰਡ 3.49 ਲੱਖ ਤੋਂ ਵੱਧ ਨਵੇਂ ਮਾਮਲੇ
14,09,16,417 ਲੋਕਾਂ ਨੂੰ ਲੱਗ ਚੁੱਕਾ ਕੋਰੋਨਾ ਟੀਕਾ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਨਵੇਂ ਅੰਕੜਿਆਂ ਵਿਚ ਕੋਰੋਨਾ ਦੇ ਕੇਸਾਂ ’ਚ ਰੀਕਾਰਡ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰੀਕਾਰਡ 3,49,691 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 2,767 ਮਰੀਜ਼ਾਂ ਦੀ ਮੌਤ ਹੋ ਗਈ।
ਹੁਣ ਤਕ ਦੇਸ਼ ’ਚ ਕੁਲ 1,69,60,172 ਕੇਸ ਹੋ ਚੁੱਕੇ ਹਨ। ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ 2,767 ਮਰੀਜ਼ਾਂ ਦੀ ਮੌਤ ਨਾਲ ਮੌਤਾਂ ਦਾ ਅੰਕੜਾ 1,92,311 ਤਕ ਪਹੁੰਚ ਗਿਆ ਹੈ।
ਦੇਸ਼ ਵਿਚ ਸਰਗਰਮ ਕੇਸ 26,82,751 ਹਨ। ਹੁਣ ਤਕ ਕੁਲ 1,40,85,110 ਲੋਕ ਸਿਹਤਮੰਦ ਹੋ ਚੁੱਕੇ ਹਨ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ 14,09,16,417 ਲੋਕਾਂ ਨੂੰ ਕੋਰੋਨਾ ਟੀਕਾ ਲੱਗ ਚੁੱਕਾ ਹੈ।
ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ
ਪੰਜਾਬ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,724 ਨਵੇਂ ਪਾਜ਼ੇਟਿਵ ਕੇਸ ਮਿਲੇ ਹਨ। ਇਸ ਦੇ ਨਾਲ ਹੀ 92 ਮੌਤਾਂ ਨਵੀਆਂ ਮੌਤਾਂ ਹੋਈਆਂ ਹਨ।
ਮੌਜੂਦਾ ਸਮੇਂ ਪੰਜਾਬ 'ਚ 46,565 ਕੋਰੋਨਾ ਐਕਟਿਵ ਕੇਸ ਹਨ। ਇਨ੍ਹਾਂ 556 ਮਰੀਜ਼ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ 'ਚੋਂ 61 ਦੀ ਹਾਲਤ ਗੰਭੀਰ ਹੈ ਤੇ ਵੈਂਟੀਲੇਟਰ ਸਪੋਰਟ 'ਤੇ ਹਨ। ਪੰਜਾਬ 'ਚ ਕੋਰੋਨਾ ਨਾਲ ਹੁਣ ਤਕ 8,356 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ।