ਮਹਾਰਾਸ਼ਟਰ ਸਰਕਾਰ ਦਾ ਵੱਡਾ ਫੈਸਲਾ, 18 ਤੋਂ 45 ਸਾਲ ਦੇ ਲੋਕਾਂ ਨੂੰ ਲਗਾਇਆ ਜਾਵੇਗਾ ਮੁਫ਼ਤ ਟੀਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਮੱਧ ਪ੍ਰਦੇਸ਼ ਵਰਗੇ ਕਈ ਰਾਜਾਂ ਦੇ ਲੋਕਾਂ ਨੂੰ ਟੀਕਾ ਲਗਵਾਉਣ ਲਈ ਕੋਈ ਖਰਚਾ ਨਹੀਂ ਦੇਣਾ ਪਏਗਾ।

Maharashtra Government vaccinate

ਮੁੰਬਈ: ਦੇਸ਼ ਵਿਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ। ਇਸ ਵਿਚਾਲੇ ਦੇਸ਼ ਦੇ ਵੱਖ ਵੱਖ ਥਾਂ 'ਤੇ ਪੜ੍ਹਾਵ ਮੁਤਾਬਿਕ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਇਸ ਦੇ ਚਲਦੇ ਮਹਾਰਾਸ਼ਟਰ ਸਰਕਾਰ ਨੇ 18 ਸਾਲ ਤੋਂ 45 ਸਾਲ ਦੀ ਉਮਰ ਦੇ ਲੋਕਾਂ ਨੂੰ ਮੁਫਤ ਟੀਕਾ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਉੱਤਰਪ੍ਰਦੇਸ਼, ਪੱਛਮੀ ਬੰਗਾਲ, ਉਤਰਾਖੰਡ ਸਰਕਾਰ ਨੇ ਲੋਕਾਂ ਨੂੰ ਕੋਰੋਨਾ ਟੀਕਾ ਵੀ ਮੁਫਤ ਲਗਾਉਣ ਲਈ ਕਿਹਾ ਸੀ।

ਇਸ ਵਿਚਾਲੇ ਮੰਤਰੀ ਨਵਾਬ ਮਲਿਕ ਨੇ ਟਵੀਟ ਕਰ ਕਿਹਾ, “ਰਾਜ ਸਰਕਾਰ ਆਪਣੇ ਸਾਰੇ ਨਾਗਰਿਕਾਂ ਨੂੰ ਮੁਫਤ ਟੀਕਾਕਰਣ ਕਰੇਗੀ। ਪਿਛਲੇ ਮੰਤਰੀ ਮੰਡਲ ਵਿੱਚ ਸਰਬਸੰਮਤੀ ਨਾਲ ਸਹਿਮਤੀ ਬਣ ਗਈ ਸੀ ਕਿ ਮਹਾਰਾਸ਼ਟਰ ਦੇ ਸਾਰੇ ਨਾਗਰਿਕ, ਜਿਨ੍ਹਾਂ ਦੀ ਉਮਰ 18-45 ਸਾਲ ਦੇ ਵਿੱਚ ਹੈ, ਉਨ੍ਹਾਂ ਦਾ ਟੀਕਾ ਸਰਕਾਰ ਆਪਣੇ ਪੈਸਿਆਂ ਨਾਲ ਲਗਾਏਗੀ। "

ਦੱਸਣਯੋਗ ਹੈ ਕਿ ਦੇਸ਼ ਵਿਚ ਸਭ ਤੋਂ ਜ਼ਿਆਦਾ ਵੈਕਸੀਨ ਡੋਜ਼ ਮਹਾਰਾਸ਼ਟਰ ਵਿਚ ਦਿੱਤੀ ਗਈ ਹੈ। 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਦੇਸ਼ ਵਿਆਪੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਤਹਿਤ ਹੁਣ ਤੱਕ ਰਾਜ ਵਿੱਚ 1.42 ਕਰੋੜ ਟੀਕਾ ਖੁਰਾਕ ਦਿੱਤੀ ਜਾ ਚੁੱਕੀ ਹੈ। 

18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾਕਰਣ ਸ਼ੁਰੂ ਕਰਨ ਦੇ ਫੈਸਲੇ ਤੋਂ ਬਾਅਦ, ਬਹੁਤ ਸਾਰੇ ਰਾਜਾਂ ਨੇ ਆਪਣੇ ਲੋਕਾਂ ਨੂੰ ਮੁਫਤ ਖੁਰਾਕਾਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਮੱਧ ਪ੍ਰਦੇਸ਼ ਵਰਗੇ ਕਈ ਰਾਜਾਂ ਦੇ ਲੋਕਾਂ ਨੂੰ ਟੀਕਾ ਲਗਵਾਉਣ ਲਈ ਕੋਈ ਖਰਚਾ ਨਹੀਂ ਦੇਣਾ ਪਏਗਾ।