ਦਿੱਲੀ ’ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ, ਮਲਬੇ ਵਿਚ ਦੱਬੇ 5 ਮਜ਼ਦੂਰਾਂ ਨੂੰ ਸੁਰੱਖਿਅਤ ਕੱਢਿਆ ਬਾਹਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਇਹ ਹਾਦਸਾ ਬਹੁਤ ਦੁਖਦ ਹੈ।

Under-construction building collapse in Delhi

 

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਸੋਮਵਾਰ ਦੁਪਹਿਰ ਇਕ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿ ਗਈ। ਇਹ ਹਾਦਸਾ ਸੱਤਿਆ ਨਿਕੇਤਨ ਇਲਾਕੇ ਵਿਚ ਵਾਪਰਿਆ। ਇਸ ਹਾਦਸੇ ਵਿਚ 5 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਕਰੀਬ ਤਿੰਨ ਘੰਟੇ ਤੱਕ ਚੱਲੇ ਬਚਾਅ ਕਾਰਜ ਵਿਚ ਬਚਾਅ ਕਰਮਚਾਰੀਆਂ ਨੇ ਇਹਨਾਂ ਮਜ਼ਦੂਰਾਂ ਨੂੰ ਬਚਾ ਲਿਆ। ਇਹ ਹਾਦਸਾ ਦੁਪਹਿਰ ਕਰੀਬ 1.25 ਵਜੇ ਵਾਪਰਿਆ, ਜਦੋਂ ਇਮਾਰਤ ਵਿਚ ਕੰਮ ਚੱਲ ਰਿਹਾ ਸੀ।

Under-construction building collapse in Delhi

ਇਮਾਰਤ ਦੀ ਉਸਾਰੀ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਇਸ ਨੂੰ ਪੀਜੀ ਹੋਸਟਲ ਦਾ ਰੂਪ ਦਿੱਤਾ ਜਾ ਰਿਹਾ ਸੀ। ਫਿਲਹਾਲ ਬਚਾਅ ਅਤੇ ਰਾਹਤ ਕਾਰਜ ਰੋਕ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ, ਫਾਇਰ ਬ੍ਰਿਗੇਡ ਅਤੇ ਹੋਰ ਬਚਾਅ ਟੀਮਾਂ ਰਾਹਤ ਕਾਰਜਾਂ 'ਚ ਜੁੱਟ ਗਈਆਂ। ਮਲਬਾ ਹਟਾਉਣ ਲਈ ਜੇਸੀਬੀ ਮਸ਼ੀਨ ਦੀ ਮਦਦ ਵੀ ਲਈ ਗਈ। ਐਨਡੀਆਰਐਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਸੀ।

Under-construction building collapse in Delhi

ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਹਾਦਸਾ ਬਹੁਤ ਤੰਗ ਥਾਂ 'ਤੇ ਹੋਣ ਕਾਰਨ ਗੱਡੀ ਪਹੁੰਚਾਉਣ ਵਿਚ ਮੁਸ਼ਕਲ ਹੋ ਰਹੀ ਸੀ ਪਰ ਸਾਡੀ ਟੀਮ ਨੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਜਾਰੀ ਰੱਖੇ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਮਾਰਤ ਬਹੁਤ ਪੁਰਾਣੀ ਸੀ ਅਤੇ ਇਸ ਦਾ ਨਵੀਨੀਕਰਨ ਕੀਤਾ ਜਾ ਰਿਹਾ ਸੀ।

Tweet

ਦੂਜੇ ਪਾਸੇ ਦੱਖਣੀ ਦਿੱਲੀ ਦੇ ਮੇਅਰ ਨੇ ਹਾਦਸੇ ਲਈ ਮਕਾਨ ਮਾਲਕ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਨਿਗਮ ਵੱਲੋਂ ਪਿਛਲੇ ਮਹੀਨੇ ਹੀ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਮੇਅਰ ਨੇ ਕਿਹਾ ਕਿ ਇਮਾਰਤ ਦੇ ਮਾਲਕ ਨੇ ਮੁਰੰਮਤ ਦੇ ਕੰਮ ਬਾਰੇ ਜਾਣਕਾਰੀ ਨਹੀਂ ਦਿੱਤੀ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਇਹ ਹਾਦਸਾ ਬਹੁਤ ਦੁਖਦ ਹੈ। ਜ਼ਿਲ੍ਹਾ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗਾ ਹੋਇਆ ਹੈ। ਮੈਂ ਖੁਦ ਘਟਨਾ ਨਾਲ ਜੁੜੀ ਹਰ ਜਾਣਕਾਰੀ ਲੈ ਰਿਹਾ ਹਾਂ।