ਪਿਆਨੋ ਵਜਾ ਰਹੀ ਛੋਟੀ ਬੱਚੀ ਦਾ ਵੀਡੀਓ ਹੋ ਰਿਹਾ ਵਾਇਰਲ, ਪ੍ਰਧਾਨ ਮੰਤਰੀ ਵੀ ਹੋਏ ਮੁਰੀਦ
ਇਸ ਖੂਬਸੂਰਤ ਵੀਡੀਓ ਨੂੰ ਯੂਜ਼ਰਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ
ਨਵੀਂ ਦਿੱਲੀ: ਸੋਸ਼ਲ ਮੀਡੀਆ ’ਤੇ ਪਿਆਨੋ ਵਜਾ ਰਹੀ ਇਕ ਬੱਚੀ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵਿਚ ਬੱਚੀ ਦੀ ਮਾਂ ਜਿਵੇਂ-ਜਿਵੇ ਗੀਤ ਦੀ ਧੁਨ ਸੁਣਾ ਰਹੀ ਹੈ। ਬਿਲਕੁਲ ਇਸੇ ਤਰ੍ਹਾਂ ਬੱਚਾ ਪਿਆਨੋ 'ਤੇ ਆਪਣੀਆਂ ਉਂਗਲਾਂ ਵਜਾ ਰਹੀ ਹੈ।
ਇਹ ਵੀ ਪੜ੍ਹੋ: ਬੰਗਲੁਰੂ ਵਿਚ BBMP ਅਧਿਕਾਰੀਆਂ ਦੇ ਘਰ ਲੋਕਾਯੁਕਤ ਦੀ ਛਾਪੇਮਾਰੀ, ਭਾਰੀ ਮਾਤਰਾ ਵਿਚ ਨਕਦੀ ਅਤੇ ਗਹਿਣੇ ਬਰਾਮਦ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਖੂਬਸੂਰਤ ਵੀਡੀਓ ਨੂੰ ਯੂਜ਼ਰਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਕਈ ਲੋਕਾਂ ਵਲੋਂ ਇਸ ਨੂੰ ਸ਼ੇਅਰ ਵੀ ਕੀਤਾ ਜਾ ਰਿਹਾ ਹੈ। ਇਸ ਵੀਡੀਓ ਦੀ ਖੂਬਸੂਰਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਨੂੰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਇਕ ਬਹੁਤ ਹੀ ਖੂਬਸੂਰਤ ਕੈਪਸ਼ਨ ਵੀ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨੀ ਫ਼ੌਜ ਨਹੀਂ ਕਰ ਸਕਦੀ ਭਾਰਤੀ ਫ਼ੌਜ ਦਾ ਮੁਕਾਬਲਾ : ਜਨਰਲ ਕਮਰ ਜਾਵੇਦ ਬਾਜਵਾ
ਪ੍ਰਧਾਨ ਮੰਤਰੀ ਨੇ ਲਿਖਿਆ, “ਇਹ ਵੀਡੀਓ ਸਾਰਿਆਂ ਦੇ ਚਿਹਰੇ 'ਤੇ ਮੁਸਕਰਾਹਟ ਲਿਆ ਸਕਦੀ ਹੈ...ਸ਼ਾਨਦਾਰ ਪ੍ਰਤਿਭਾ ਅਤੇ ਰਚਨਾਤਮਕਤਾ... ਸ਼ਾਲਮਲੀ ਨੂੰ ਬਹੁਤ-ਬਹੁਤ ਵਧਾਈਆਂ”। ਸੋਸ਼ਲ ਮੀਡੀਆ ’ਤੇ ਹੋਰ ਯੂਜ਼ਰ ਵੀ ਇਸ ’ਤੇ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ ਇਸ ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਲਾਈਕਸ ਅਤੇ ਲੱਖਾਂ ਵਿਊਜ਼ ਆ ਚੁੱਕੇ ਹਨ। ਇਸ ਤੋਂ ਇਲਾਵਾ ਇਸ ਨੂੰ ਕਈ ਵਾਰ ਸ਼ੇਅਰ ਵੀ ਕੀਤਾ ਗਿਆ ਹੈ।