Patna Hotel Fire: ਪਟਨਾ ਦੇ ਹੋਟਲ 'ਚ ਲੱਗੀ ਭਿਆਨਕ ਅੱਗ, 6 ਮੌਤਾਂ ਤੇ 2 ਦੀ ਹਾਲਤ ਗੰਭੀਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਟਨਾ ਦੇ ਹੋਟਲ 'ਚ ਲੱਗੀ ਭਿਆਨਕ ਅੱਗ, 6 ਮੌਤਾਂ ਤੇ 2 ਦੀ ਹਾਲਤ ਗੰਭੀਰ

Patna Hotel Fire

Patna Hotel Fire:  ਬਿਹਾਰ ਦੀ ਰਾਜਧਾਨੀ ਪਟਨਾ ਦੇ ਕੋਤਵਾਲੀ ਥਾਣਾ ਖੇਤਰ ਦੇ ਅਧੀਨ ਰੇਲਵੇ ਸਟੇਸ਼ਨ ਨੇੜੇ ਇਕ ਹੋਟਲ 'ਚ ਵੀਰਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਸੁਪਰਡੈਂਟ (ਪਟਨਾ ਸੈਂਟਰਲ) ਚੰਦਰ ਪ੍ਰਕਾਸ਼ ਨੇ ਦਸਿਆ ਕਿ ਹੁਣ ਤਕ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚ ਤਿੰਨ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਦੋ ਹੋਰ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਬਾਕੀ ਜ਼ਖ਼ਮੀ ਖਤਰੇ ਤੋਂ ਬਾਹਰ ਹਨ। ਪ੍ਰਕਾਸ਼ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਵਿਸ਼ੇਸ਼ ਟੀਮ ਬੁਲਾਈ ਗਈ ਹੈ।

ਸੀਨੀਅਰ ਪੁਲਿਸ ਸੁਪਰਡੈਂਟ ਰਾਜੀਵ ਮਿਸ਼ਰਾ ਨੇ ਸਮਾਚਾਰ ਏਜੰਸੀ ਨੂੰ ਦਸਿਆ ਕਿ ਭੀੜ-ਭੜੱਕੇ ਵਾਲੇ ਇਲਾਕੇ 'ਚ ਸਥਿਤ ਬਹੁਮੰਜ਼ਿਲਾ ਇਮਾਰਤ 'ਚੋਂ 20 ਤੋਂ ਵੱਧ ਲੋਕਾਂ ਨੂੰ ਅੱਗ ਬੁਝਾਊ ਦਸਤੇ ਨੇ ਬਚਾਇਆ। ਉਨ੍ਹਾਂ ਦਸਿਆ ਕਿ ਫਾਇਰ ਬ੍ਰਿਗੇਡ ਵਲੋਂ ਤੁਰੰਤ ਕਾਰਵਾਈ ਕਰਕੇ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

ਹਾਦਸੇ ਵਾਲੀ ਥਾਂ 'ਤੇ ਫਾਇਰ ਬ੍ਰਿਗੇਡ ਦੀ ਅਗਵਾਈ ਕਰ ਰਹੇ ਡਿਪਟੀ ਇੰਸਪੈਕਟਰ ਜਨਰਲ ਮ੍ਰਿਤੁੰਜੇ ਕੁਮਾਰ ਨੇ ਦਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।

ਹਾਲਾਂਕਿ ਚਸ਼ਮਦੀਦਾਂ ਨੇ ਕਿਹਾ ਹੈ ਕਿ ਅੱਗ ਐਲਪੀਜੀ ਸਿਲੰਡਰ ਤੋਂ ਸ਼ੁਰੂ ਹੋਈ ਸੀ, ਪਰ ਡਿਪਟੀ ਇੰਸਪੈਕਟਰ ਜਨਰਲ ਨੇ ਕਿਹਾ, "ਅੱਗ ਕਿਵੇਂ ਲੱਗੀ ਇਸ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।"

 (For more Punjabi news apart from Patna Hotel Fire news in punjabi, stay tuned to Rozana Spokesman)