Bandipora Encounter: ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਵਿੱਚ ਇੱਕ ਅਤਿਵਾਦੀ ਢੇਰ, 2 ਜਵਾਨ ਜ਼ਖਮੀ
ਪਹਿਲਗਾਮ ਹਮਲੇ ਤੋਂ ਬਾਅਦ ਲਗਾਤਾਰ ਚੌਥਾ ਮੁਕਾਬਲਾ
Bandipora Encounter
Bandipora Encounter: ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਫੌਜ ਅਤੇ ਅਤਿਵਾਦੀਆਂ ਵਿਚਕਾਰ ਚੱਲ ਰਹੇ ਮੁਕਾਬਲੇ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ ਦੋ ਸੈਨਿਕ ਜ਼ਖ਼ਮੀ ਹੋ ਗਏ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ ਸੀ। ਮਾਰੇ ਗਏ ਅਤਿਵਾਦੀ ਦਾ ਨਾਮ ਅਲਤਾਫ ਦੱਸਿਆ ਜਾ ਰਿਹਾ ਹੈ।
ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਪਿਛਲੇ 2 ਦਿਨਾਂ ਵਿੱਚ ਇਹ ਚੌਥਾ ਮੁਕਾਬਲਾ ਹੈ। ਇਹ ਮੁਕਾਬਲਾ ਕੁਲਨਾਰ ਇਲਾਕੇ ਵਿੱਚ ਹੋਇਆ, ਜਿੱਥੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਅਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਜਿਵੇਂ ਹੀ ਜਵਾਨ ਇਲਾਕੇ ਵਿੱਚ ਪਹੁੰਚੇ, ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।