Weather Update News: ਭਿਆਨਕ ਗਰਮੀ ਨੇ ਕੱਢੇ ਵੱਟ, ਇਨ੍ਹਾਂ ਸੂਬਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ
Weather Update News ਗਰਮ ਹਵਾਵਾਂ ਕਾਰਨ ਲੋਕਾਂ ਲਈ ਆਪਣੇ ਘਰਾਂ ਵਿਚੋਂ ਬਾਹਰ ਨਹੀਂ ਨਿਕਲ ਰਹੇ।
Weather Update News in punjabi : ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਮੀ ਨੇ ਵੱਟ ਕੱਢ ਦਿੱਤੇ ਹਨ। ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਕਈ ਸੂਬਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।
ਅਗਲੇ ਕੁਝ ਦਿਨਾਂ ਤੱਕ ਤਾਪਮਾਨ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗਰਮੀ ਦੀ ਲਹਿਰ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਕਈ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਦੀ ਸਥਿਤੀ ਬਣੀ ਹੋਈ ਹੈ। ਖਾਸ ਕਰਕੇ ਪੱਛਮੀ ਰਾਜਸਥਾਨ ਵਿੱਚ ਪਾਰਾ 47 ਡਿਗਰੀ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ, ਦਿੱਲੀ-ਐਨਸੀਆਰ ਵਿੱਚ ਗਰਮ ਹਵਾਵਾਂ ਕਾਰਨ ਲੋਕਾਂ ਲਈ ਆਪਣੇ ਘਰਾਂ ਵਿਚੋਂ ਬਾਹਰ ਨਹੀਂ ਨਿਕਲ ਰਹੇ।
ਤੇਜ਼ ਗਰਮੀ ਅਤੇ ਵਧਦੇ ਤਾਪਮਾਨ ਕਾਰਨ ਬਿਜਲੀ ਦੀ ਖਪਤ ਵਿੱਚ ਭਾਰੀ ਵਾਧਾ ਦੇਖਿਆ ਜਾ ਰਿਹਾ ਹੈ। ਕਈ ਸ਼ਹਿਰਾਂ ਵਿੱਚ ਘੰਟਿਆਂਬੱਧੀ ਬਿਜਲੀ ਕੱਟ ਲੱਗਦੇ ਹਨ, ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਪਾਣੀ ਦਾ ਸੰਕਟ ਵੀ ਡੂੰਘਾ ਹੋਣ ਲੱਗਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਘਰਾਂ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਧੁੱਪ ਤੋਂ ਬਚਣ ਲਈ ਹਲਕੇ ਅਤੇ ਸੂਤੀ ਕੱਪੜੇ ਪਾਉਣ, ਭਰਪੂਰ ਪਾਣੀ ਪੀਣ ਅਤੇ ਸਿਰ ਢੱਕਣ ਦੀ ਹਦਾਇਤ ਜਾਰੀ ਕੀਤੀ ਹੈ। ਸਿਹਤ ਮਾਹਿਰਾਂ ਨੇ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਾਫ਼ੀ ਪਾਣੀ ਪੀਣ, ਹਲਕੇ ਅਤੇ ਢਿੱਲੇ ਕੱਪੜੇ ਪਾਉਣ ਅਤੇ ਛਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਖਾਸ ਸਾਵਧਾਨੀਆਂ ਵਰਤਣ ਦੀ ਲੋੜ ਹੈ।