ਰਣਦੀਪ ਸੁਰਜੇਵਾਲਾ ਨੇ ਰਾਹੁਲ ਗਾਂਧੀ ਦੇ ਅਸਤੀਫ਼ੇ ਦੀ ਪੇਸ਼ਕਸ਼ ਦੀ ਖ਼ਬਰ ਨੂੰ ਗ਼ਲਤ ਦਸਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀਡਬਲਯੂਸੀ ਦੀ ਬੈਠਕ ਜਾਰੀ

CWC meeting live updates Rahul Gandhi congress Sonia Gandhi UPA

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ ਹੈ। ਜਿਸ ਤੋਂ ਬਾਅਦ ਕਾਂਗਰਸ ਨੇ ਕਾਰਜ ਕਮੇਟੀ ਬੈਠਕ ਬੁਲਾਈ ਹੈ। ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਪਰ ਕਾਰਜ ਕਮੇਟੀ ਦੇ ਮੈਂਬਰਾਂ ਨੇ ਸਵੀਕਾਰ ਨਹੀਂ ਕੀਤਾ। ਇਸ ਦੇ ਚਲਦੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀ ਖ਼ਬਰ ਨੂੰ ਗ਼ਲਤ ਦਸਿਆ ਹੈ।

ਬੈਠਕ ਵਿਚ ਰਾਹੁਲ ਗਾਂਧੀ ਤੋਂ ਇਲਾਵਾ ਪ੍ਰਿਅੰਕਾ ਗਾਂਧੀ ਵਾਡਰਾ, ਸੋਨੀਆਂ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਬੈਠਕ ਵਿਚ ਮੌਜੂਦ ਰਹੇ। ਇੱਥੇ ਧਿਆਨ ਦੇਣ ਯੋਗ ਗਲ ਇਹ ਹੈ ਕਿ ਜੇਕਰ ਰਾਹੁਲ ਗਾਂਧੀ ਕਾਂਗਰਸ ਦੇ ਆਹੁਦੇ ਤੋਂ ਅਸਤੀਫ਼ਾ ਦੇ ਦਿੰਦੇ ਹਨ ਤਾਂ ਪਾਰਟੀ ਦੀ ਵਾਗਡੋਰ ਕੌਣ ਸੰਭਾਲੇਗਾ।

ਸੋਨੀਆਂ ਗਾਂਧੀ ਅਪਣੀ ਉਮਰ ਅਤੇ ਸਿਹਤ ਦੇ ਚਲਦੇ ਦੁਬਾਰਾ ਕਮਾਨ ਸ਼ਾਇਦ ਹੀ ਸੰਭਾਲੇ। ਪ੍ਰਿਅੰਕਾ ਗਾਂਧੀ ਵਾਡਰਾ ਇਹਨਾਂ ਚੋਣਾਂ ਵਿਚ ਬੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਉਹਨਾਂ ਨੂੰ ਪ੍ਰਧਾਨ ਬਣਾਉਣਾ ਚੰਗਾ ਸੁਨੇਹਾ ਨਹੀਂ ਜਾਵੇਗਾ।