ਭਾਰਤ ਦੇ ਉਤਰ-ਪੂਰਬ ਦੇ ਕਈ ਇਲਾਕਿਆਂ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਤਰੀ ਪੂਰਬੀ ਭਾਰਤ ਵਿਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Photo

ਕੋਲਕੱਤਾ : ਉਤਰੀ ਪੂਰਬੀ ਭਾਰਤ ਵਿਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਗੁਹਾਟੀ ਅਤੇ ਅਸਾਮ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸ਼ੂਸ ਕੀਤੇ ਗਏ। ਜਾਣਕਾਰੀ ਮੁਤਾਬਿਕ ਇਹ ਝਟਕੇ 5.1 ਦੀ ਤੀਬਰਤਾ ਨਾਲ ਰਿਕਾਰਡ ਕੀਤੇ ਗਏ ਹਨ। ਭਾਰਤ ਦੇ ਅਸਾਮ ਦੇ ਨਾਲ-ਨਾਲ ਮੇਘਾਲਿਆ ਨਾਗਾਲੈਂਡ, ਅਤੇ ਮਿਜੋਰਮ ਦੇ ਵੱਖ-ਵੱਖ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਦੱਸ ਦੱਈਏ ਕਿ ਅੱਜ ਸੋਮਵਾਰ ਰਾਤ 8 ਵਜੇ ਦੇ ਕਰੀਬ ਇਹ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਤੋਂ ਅਨੁਸਾਰ ਸਾਰ ਇਸ ਭੂਚਾਲ ਦਾ ਕੇਂਦਰ ਬਿੰਦੂ ਮਣੀਪਰ ਸੀ। ਹਾਲਾਂਕਿ ਇਸ ਭੂਚਾਲ ਦੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਹੋਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਦਿੱਲੀ ਐੱਨਸੀਆਰ ਵਿਚ ਵੀ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਪਿਛਲੇ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਵਿੱਚ ਭੂਚਾਲ ਦੇ ਝਟਕੇ ਬਹੁਤ ਵਾਰ ਮਹਿਸੂਸ ਕੀਤੇ ਗਏ ਹਨ। 15 ਮਈ ਨੂੰ ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ ਸਿਰਫ 2.2 ਸੀ. ਇਸ ਤੋਂ ਪਹਿਲਾਂ 10 ਮਈ ਨੂੰ ਦੁਪਹਿਰ ਕਰੀਬ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.5 ਦੱਸੀ ਗਈ ਹੈ।  ਇਸ ਦੇ ਨਾਲ ਹੀ 12 ਅਤੇ 13 ਅਪ੍ਰੈਲ ਨੂੰ ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 12 ਅਪ੍ਰੈਲ ਨੂੰ ਆਏ ਭੂਚਾਲ ਦੀ ਤੀਬਰਤਾ 3.5 ਸੀ, ਜਦੋਂ ਕਿ 13 ਅਪ੍ਰੈਲ ਨੂੰ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 2.7 ਸੀ। ਦਿੱਲੀ ਭੂਚਾਲ ਦੇ ਦੋਵਾਂ ਝਟਕਿਆਂ ਦਾ ਕੇਂਦਰ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।