Lockdown ਦੌਰਾਨ ਫਿਰ ਦਿੱਲੀ ਦੀਆਂ ਸੜਕਾਂ 'ਤੇ ਨਿਕਲੇ Rahul, ਜਾਣਿਆ Taxi-Driver ਦਾ ਹਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਸੰਕਟ ਦੌਰਾਨ ਪ੍ਰਵਾਸੀ ਮਜ਼ਦੂਰਾਂ ਅਤੇ ਬੇਰੁਜ਼ਗਾਰਾਂ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਦੌਰਾਨ ਪ੍ਰਵਾਸੀ ਮਜ਼ਦੂਰਾਂ ਅਤੇ ਬੇਰੁਜ਼ਗਾਰਾਂ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ। ਇਸ ਮੁੱਦੇ 'ਤੇ ਵਿਰੋਧੀ ਧਿਰ ਲਗਾਤਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧ ਰਹੀ ਹੈ। ਹਾਲ ਹੀ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਪ੍ਰਵਾਸੀ ਮਜ਼ਦੂਰਾਂ ਨੂੰ ਦਿੱਲੀ ਦੀਆਂ ਸੜਕਾਂ 'ਤੇ ਮਿਲੇ ਸੀ, ਹੁਣ ਰਾਹੁਲ ਗਾਂਧੀ ਮੁੜ ਤਾਲਾਬੰਦੀ ਵਿਚ ਦਿੱਲੀ ਦੀਆਂ ਸੜਕਾਂ 'ਤੇ ਨਜ਼ਰ ਆ ਰਹੇ ਹਨ।

ਰਾਹੁਲ ਗਾਂਧੀ ਘਰ ਤੋਂ ਬਾਹਰ ਨਿਕਲੇ ਅਤੇ ਟੈਕਸੀ ਚਾਲਕ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਹੁਲ ਨੇ ਡਰਾਈਵਰ ਨੂੰ ਉਸ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਕੋਰੋਨਾ ਸੰਕਟ-ਤਾਲਾਬੰਦੀ 'ਤੇ ਗੱਲਬਾਤ ਕੀਤੀ।

ਜ਼ਿਕਰਯੋਗ ਹੈ ਕਿ ਲੌਕਡਾਊਨ ਦੌਰਾਨ ਟੈਕਸੀ-ਕੈਬ-ਆਟੋ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪਹਿਲਾਂ ਤਾਲਾਬੰਦੀ ਕਾਰਨ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ ਸੀ ਅਤੇ ਹੁਣ ਜਦੋਂ ਤਾਲਾਬੰਦੀ ਵਿਚ ਕੁਝ ਢਿੱਲ ਦਿੱਤੀ ਗਈ ਹੈ, ਤਾਂ ਇਕ ਜਾਂ ਦੋ ਯਾਤਰੀਆਂ ਨੂੰ ਬੈਠਣ ਦੀ ਆਗਿਆ ਹੈ।

ਦੱਸ ਦਈਏ ਕਿ ਇਸ ਮਹੀਨੇ ਦੀ ਸ਼ੁਰੂਆਤ ਵਿਚ ਰਾਹੁਲ ਗਾਂਧੀ ਨੇ ਸੁਖਦੇਵ ਵਿਹਾਰ ਨੇੜੇ ਘਰ ਪਰਤ ਰਹੇ ਪਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਰਾਹੁਲ ਗਾਂਧੀ ਨੇ ਉਹਨਾਂ ਹਾਲਾਤਾਂ ਬਾਰੇ ਅਤੇ ਤਾਲਾਬੰਦੀ ਨੇ ਉਹਨਾਂ ਨੂੰ ਕਿਵੇਂ ਪ੍ਰਭਾਵਿਤ ਕੀਤਾ, ਇਸ ਨੂੰ ਲੈ ਕੇ ਚਰਚਾ ਕੀਤੀ ਸੀ।

ਦੋ ਦਿਨ ਪਹਿਲਾਂ ਕਾਂਗਰਸ ਨੇ ਰਾਹੁਲ ਗਾਂਧੀ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਬੈਠਕ ਦੀ ਵੀਡੀਓ ਵੀ ਸਾਂਝੀ ਕੀਤੀ ਸੀ। ਜਿਸ ਵਿਚ ਰਾਹੁਲ ਗਾਂਧੀ ਨੇ ਕੁਝ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਖਾਣ ਪੀਣ ਅਤੇ ਰਹਿਣ ਬਾਰੇ ਪੁੱਛਿਆ, ਉਹਨਾਂ ਕੋਲੋਂ ਪੈਦਲ ਜਾਣ ਦਾ ਕਾਰਨ ਪੁੱਛਿਆ। ਇੰਨਾ ਹੀ ਨਹੀਂ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਇਹਨਾਂ ਮਜ਼ਦੂਰਾਂ ਲਈ ਗੱਡੀ ਦਾ ਪ੍ਰਬੰਧ ਕੀਤਾ ਸੀ।