ਫ਼ੌਜ ਨੇ ਚੀਨ ਵਲੋਂ ਭਾਰਤੀ ਸੈਨਿਕਾਂ ਨੂੰ ਬੰਧਕ ਬਣਾਏ ਜਾਣ ਦੀਆਂ ਖ਼ਬਰਾਂ ਨੂੰ ਕੀਤਾ ਰੱਦ
ਭਾਰਤੀ ਫ਼ੌਜ ਨੇ ਐਤਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ ਖ਼ਾਰਜ ਕਰ ਦਿਤਾ ਕਿ ਲੱਦਾਖ ਵਿਚ ਚੀਨੀ ਫ਼ੌਜ ਨੇ ਭਾਰਤੀ ਸੈਨਾ ਅਤੇ ਆਈਟੀਬੀਪੀ ਦੇ
ਨਵੀਂ ਦਿੱਲੀ, 24 ਮਈ : ਭਾਰਤੀ ਫ਼ੌਜ ਨੇ ਐਤਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ ਖ਼ਾਰਜ ਕਰ ਦਿਤਾ ਕਿ ਲੱਦਾਖ ਵਿਚ ਚੀਨੀ ਫ਼ੌਜ ਨੇ ਭਾਰਤੀ ਸੈਨਾ ਅਤੇ ਆਈਟੀਬੀਪੀ ਦੇ ਜਵਾਨਾਂ ਦੀ ਸਾਂਝੀ ਗਸ਼ਤ ਟੀਮ ਨੂੰ ਹਿਰਾਸਤ ਵਿਚ ਲਿਆ ਹੈ। ਇਹ ਦਾਅਵਾ ਕੀਤਾ ਗਿਆ ਸੀ ਕਿ ਫ਼ੌਜ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ ਫ਼ੋਰਸ (ਆਈਟੀਬੀਪੀ) ਦੇ ਜਵਾਨਾਂ 'ਤੇ ਆਧਾਰਤ ਇਕ ਭਾਰਤੀ ਗਸ਼ਤ ਪਾਰਟੀ ਨੂੰ ਪਿਛਲੇ ਹਫ਼ਤੇ ਲੱਦਾਖ ਵਿਚ ਹੋਈ ਝੜਪ ਤੋਂ ਬਾਅਦ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਨੇ ਹਿਰਾਸਤ ਵਿਚ ਲੈ ਲਿਆ ਸੀ।
ਖ਼ਬਰਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਭਾਰਤੀ ਟੀਮ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਉਨ੍ਹਾਂ ਦੇ ਹਥਿਆਰ ਵੀ ਚੀਨੀਆਂ ਨੇ ਖੋਹ ਲਏ ਸਨ। ਇਹ ਦਾਅਵਾ ਕੀਤਾ ਗਿਆ ਸੀ ਕਿ ਸਥਾਨਕ ਪੱਧਰ 'ਤੇ ਦੋਹਾਂ ਧਿਰਾਂ ਵਿਚਾਲੇ ਗੱਲਬਾਤ ਤੋਂ ਬਾਅਦ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਸੀ। ਭਾਰਤੀ ਫ਼ੌਜ ਨੇ ਸਪੱਸ਼ਟ ਕੀਤਾ ਹੈ ਕਿ ਹਿਰਾਸਤ ਵਿਚ ਰੱਖਣ ਦੀ ਰਿਪੋਰਟ ਗ਼ਲਤ ਹੈ। ਭਾਰਤੀ ਫ਼ੌਜ ਦੇ ਬੁਲਾਰੇ ਅਮਨ ਆਨੰਦ ਨੇ ਪੁਸ਼ਟੀ ਕੀਤੀ ਹੈ ਕਿ ਰਿਪੋਰਟ ਝੂਠੀ ਹੈ। ਅਮਨ ਆਨੰਦ ਨੇ ਕਿਹਾ ਕਿ ਅਸੀਂ ਇਸ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕਰਦੇ ਹਾਂ, ਜਦੋਂ ਮੀਡੀਆ ਵਿਚ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਤਾਂ ਇਹ ਸਿਰਫ਼ ਰਾਸ਼ਟਰੀ ਹਿੱਤ ਨੂੰ ਠੇਸ ਪਹੁੰਚਾਉਂਦੀਆਂ ਹਨ। (ਏਜੰਸੀ)