ਦੇਸ਼ ’ਚ ਘਟੀ ਕੋਰੋਨਾ ਰਫ਼ਤਾਰ ਪਰ ਘੱਟ ਨਹੀਂ ਰਹੀ ਰੋਜ਼ਾਨਾ ਮੌਤਾਂ ਦੀ ਗਿਣਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਹੁਣ ਤੱਕ 19,85,38,999  ਲੋਕਾਂ ਨੂੰ ਵੈਕਸੀਨ ਲੱਗ ਚੁੱਕੀ

corona case

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੀ ਰਫ਼ਤਾਰ ਘੱਟ ਹੋਣ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ  1,96,427 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਪਿਛਲੇ 39 ਦਿਨਾਂ ਵਿਚ ਸੱਭ ਤੋਂ ਘੱਟ ਹਨ। ਇਸ ਦੇ ਬਾਵਜੂਦ ਰੋਜ਼ਾਨਾਂ ਮੌਤਾਂ ਦਾ ਅੰਕੜਾ ਹੇਠਾਂ ਨਹੀਂ ਆ ਰਿਹਾ।

ਪਿਛਲੇ 24 ਘੰਟਿਆਂ ਦੌਰਾਨ  3,511 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਮੌਤਾਂ ਦਾ ਅੰਕੜਾ 3,07,231 ਹੋ ਗਿਆ ਹੈ।  ਕੇਂਦਰੀ ਸਿਹਤ ਮੰਤਰਾਲਾ ਵੱਲੋਂ ਮੰਗਲਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ  1,96,427 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦਾ ਅੰਕੜਾ ਵਧ ਕੇ 2,69,48,874 ਹੋ ਗਿਆ ਹੈ।

ਇਸ ਸਮੇਂ ’ਚ 3,26,850 ਮਰੀਜ਼ ਸਿਹਤਯਾਬ ਹੋਏ ਹਨ ਅਤੇ ਦੇਸ਼ ਵਿਚ ਹੁਣ ਤਕ  2,40,54,861  ਲੋਕ ਇਸ ਮਹਾਂਮਾਰੀ ਨੂੰ ਹਰਾ ਚੁਕੇ ਹਨ। ਦੇਸ਼ ’ਚ ਸਰਗਰਮ ਕੇਸ25,86,782 ਹਨ। ਦੇਸ਼ ਵਿਚ ਹੁਣ ਤੱਕ 19,85,38,999  ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ।