ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਿਉਂ ਨਹੀਂ ਕਰਵਾਇਆ ਜਾ ਰਿਹਾ?: ਅਰਵਿੰਦ ਕੇਜਰੀਵਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਵੇਗਾ।

Arvind Kejriwal

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਿਉਂ ਨਹੀਂ ਕਰਵਾਇਆ ਜਾ ਰਿਹਾ ਹੈ? ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਕਿਹਾ ਸੀ ਕਿ ਉਹ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰੇਗੀ।

ਇਹ ਵੀ ਪੜ੍ਹੋ: ਬੱਲੂਆਣਾ : ਮੀਂਹ ਨਾਲ ਖ਼ਰਾਬ ਹੋਈ ਫਸਲ ਕਾਰਨ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਮੌਤ

ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਟਵੀਟ ਵਿਚ ਪੁਛਿਆ, “ਪ੍ਰਧਾਨ ਮੰਤਰੀ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਿਉਂ ਨਹੀਂ ਕਰਵਾ ਰਹੇ?”

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ ਤੋਂ ਵੱਡੀ ਖ਼ਬਰ, ਘਰ 'ਚ ਮਿਲੀਆਂ ਪਿਓ, ਪੁੱਤਰ ਤੇ ਪੋਤੇ ਦੀਆਂ ਲਾਸ਼ਾਂ

ਉਨ੍ਹਾਂ ਲਿਖਿਆ, “ਰਾਮ ਮੰਦਰ ਦਾ ਨੀਂਹ ਪੱਥਰ ਰਖਣ ਮੌਕੇ ਮੋਦੀ ਜੀ ਨੇ ਤਤਕਾਲੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਜੀ ਨੂੰ ਨਹੀਂ ਸਦਿਆ। ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਣ ਮੌਕੇ ਵੀ ਮੋਦੀ ਜੀ ਨੇ ਰਾਮਨਾਥ ਕੋਵਿੰਦ ਜੀ ਨੂੰ ਨਹੀਂ ਬੁਲਾਇਆ। ਹੁਣ ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਵੀ ਮੌਜੂਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲੋਂ ਨਹੀਂ ਕਰਵਾ ਰਹੇ। ਦੇਸ਼ ਭਰ ਦਾ ਐਸਸੀ ਅਤੇ ਐਸਟੀ ਭਾਈਚਾਰਾ ਪੁਛ ਰਿਹਾ ਹੈ ਕਿ ਕੀ ਸਾਨੂੰ ਅਸ਼ੁਭ ਮੰਨਿਆ ਜਾਂਦਾ ਹੈ, ਇਸ ਲਈ ਨਹੀਂ ਬੁਲਾਉਂਦੇ?”

ਇਸ ਤੋਂ ਇਲਾਵਾ ਕਾਂਗਰਸ, ਸਮਾਜਵਾਦੀ ਪਾਰਟੀ ਸਣੇ 19 ਵਿਰੋਧੀ ਪਾਰਟੀਆਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ।