Lok Sabha Elections 2024: ਇਕ-ਇਕ ਵੋਟ ਕੀਮਤੀ, ਮੋਦੀ ਨੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ 

ਏਜੰਸੀ

ਖ਼ਬਰਾਂ, ਰਾਸ਼ਟਰੀ

ਮੈਂ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਦੇ ਸਾਰੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਾ ਹਾਂ।

PM Modi

Lok Sabha Elections 2024: ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਦੌਰਾਨ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਵਿਚ ਮੋਦੀ ਨੇ ਕਿਹਾ ਕਿ ਲੋਕਤੰਤਰ ਉਦੋਂ ਵਧਦਾ ਹੈ ਜਦੋਂ ਲੋਕ ਚੋਣ ਪ੍ਰਕਿਰਿਆ ਵਿਚ ਸ਼ਾਮਲ ਹੁੰਦੇ ਹਨ।

ਮੈਂ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਦੇ ਸਾਰੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਾ ਹਾਂ। ਹਰ ਵੋਟ ਮਹੱਤਵਪੂਰਨ ਹੈ ਅਤੇ ਤੁਹਾਡੀ ਵੋਟ ਵੀ ਓਨੀ ਹੀ ਮਹੱਤਵਪੂਰਨ ਹੈ। ’’ਉਨ੍ਹਾਂ ਕਿਹਾ ਕਿ ਲੋਕਤੰਤਰ ਉਦੋਂ ਹੀ ਪ੍ਰਫੁੱਲਤ ਹੁੰਦਾ ਹੈ ਅਤੇ ਜੀਵੰਤ ਦਿਖਾਈ ਦਿੰਦਾ ਹੈ, ਜਦੋਂ ਚੋਣ ਪ੍ਰਕਿਰਿਆ ਵਿਚ ਲੋਕਾਂ ਦੀ ਭਾਗੀਦਾਰੀ ਵਧਦੀ ਹੈ।

ਮੈਂ ਵਿਸ਼ੇਸ਼ ਤੌਰ 'ਤੇ ਮਾਵਾਂ, ਭੈਣਾਂ ਅਤੇ ਧੀਆਂ ਦੇ ਨਾਲ-ਨਾਲ ਨੌਜਵਾਨ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ’’ ਆਮ ਚੋਣਾਂ ਦੇ ਛੇਵੇਂ ਪੜਾਅ ਲਈ ਸ਼ਨੀਵਾਰ ਸਵੇਰੇ ਛੇ ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 58 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ।