ਮਿਜ਼ੋਰਮ ਪੁਲਿਸ ਨੇ 17 ਕਰੋੜ ਦੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ ਦੋ ਵਿਅਕਤੀ ਕੀਤੇ ਕਾਬੂ
ਮੁਲਜ਼ਮਾਂ ਦੇ ਕਬਜ਼ੇ ਵਿਚੋਂ 3.47 ਕਿਲੋ ਹੈਰੋਇਨ ਵੀ ਹੋਈ ਬਰਾਮਦ
ਮਿਜ਼ੋਰਮ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਦੋ ਵਿਅਕਤੀਆਂ ਕੋਲੋਂ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਇਨ੍ਹਾਂ ਦੀ ਕੀਮਤ ਕਰੀਬ 17 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸੇ ਦੌਰਾਨ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ 3.47 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਹ ਹੈਰੋਇਨ ਸਾਬਣ ਦੇ ਡੱਬਿਆਂ ਵਿਚ ਛੁਪਾਈ ਹੋਈ ਸੀ।
ਇਹ ਵੀ ਪੜ੍ਹੋ: ਜਲਦ ਨਿਬੇੜ ਲਵੋ ਅਪਣੇ ਕੰਮ, ਜੁਲਾਈ ਮਹੀਨੇ 'ਚ ਕੁੱਲ 15 ਦਿਨ ਬੰਦ ਰਹਿਣਗੀਆਂ ਬੈਂਕਾਂ
ਮਿਜ਼ੋਰਮ ਪੁਲਿਸ ਨੇ ਦਸਿਆ ਕਿ ਸ਼ੁੱਕਰਵਾਰ ਨੂੰ ਮਮਿਤ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 17 ਕਰੋੜ ਰੁਪਏ ਦੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਹੈਰੋਇਨ ਵੀ ਬਰਾਮਦ ਹੋਈ ਹੈ। ਪੁਲਿਸ ਨੇ ਦਸਿਆ ਕਿ 270 ਸਾਬਣ ਦੇ ਡੱਬਿਆਂ ਵਿਚ 3.27 ਕਿਲੋਗ੍ਰਾਮ ਹੈਰੋਇਨ ਲੁਕਾਈ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਐਮਡੀ ਇਦਰੀਸ਼ ਮੀਆਂ ਅਤੇ ਖੁਗਨ ਦਾਸ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।