MP ਦੇ ਮੁੱਖ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ।

MP CM Shivraj Singh Chouhan

ਭੋਪਾਲ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਦਿੱਤੀ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘ਮੇਰੇ ਪਿਆਰੇ ਦੇਸ਼ ਵਾਸੀਓ, ਮੇਰੇ ਵਿਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸੀ, ਟੈਸਟ ਤੋਂ ਬਾਅਧ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੇ ਸਾਰੇ ਸਾਥੀਆਂ ਨੂੰ ਅਪਣੀਲ ਹੈ ਕਿ ਜੋ ਵੀ ਮੇਰੇ ਸੰਪਰਕ ਵਿਚ ਆਏ ਹਨ, ਉਹ ਅਪਣਾ ਕੋਰੋਨਾ ਟੈਸਟ ਕਰਵਾ ਲੈਣ। ਮੇਰੇ ਨਜ਼ਦੀਕੀ ਲੋਕ ਕੁਆਰੰਟੀਨ ਵਿਚ ਚਲੇ ਜਾਣ’।

ਉਹਨਾਂ ਨੇ ਦੱਸਿਆ ਕਿ ਉਹ ਕੋਵਿਡ-19 ਸਬੰਧੀ ਸਾਰੇ ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ। ਉਹ ਡਾਕਟਰ ਦੀ ਸਲਾਹ ਅਨੁਸਾਰ ਕੁਆਰੰਟੀਨ ਹੋਣਗੇ। ਉਹਨਾਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਸਾਰੇ ਸਾਵਧਾਨੀ ਵਰਤਣ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਉਹਨਾਂ ਨੇ ਕੋਰੋਨਾ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ ਪਰ ਕਈ ਮੁੱਦਿਆਂ ਨੂੰ ਲੈ ਕੇ ਲੋਕ ਉਹਨਾਂ ਨੂੰ ਮਿਲਦੇ ਰਹੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ-19  ਦਾ ਸਹੀ ਸਮੇਂ ‘ਤੇ ਇਲ਼ਾਜ ਹੁੰਦਾ ਹੈ ਤਾਂ ਵਿਅਕਤੀ ਬਿਲਕੁਲ ਠੀਕ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਉਹ 25 ਮਾਰਚ ਤੋਂ ਹਰੇਕ ਸ਼ਾਮ ਨੂੰ ਕੋਰੋਨਾ ਸੰਕਰਮਣ ਦੀ ਸਥਿਤੀ ਦੀ ਸਮੀਖਿਆ ਬੈਠਕ ਕਰਦੇ ਹਨ। ਉਹਨਾਂ ਕਿਹਾ ਕਿ ਜੇਕਰ ਹੋ ਸਕਿਆ ਤਾਂ ਉਹ ਹੁਣ ਵੀ ਵੀਡੀਓ ਕਾਨਫਰੰਸ ਜ਼ਰੀਏ ਕੋਰੋਨਾ ਸਥਿਤੀ ਦੀ ਸਮੀਖਿਆ ਕਰਨ ਦੀ ਕੋਸ਼ਿਸ਼ ਕਰਨਗੇ।