ਭੋਪਾਲ: ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਐਤਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇਕ ਜਵਾਨ ਜ਼ਖਮੀ ਹੋ ਗਿਆ। ਇਹ ਹਾਦਸਾ ਸਵੇਰੇ ਸਾਢੇ ਤਿੰਨ ਵਜੇ ਹੋਸ਼ੰਗਾਬਾਦ ਰੋਡ 'ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਆਪਣਾ ਸੰਤੁਸਨ ਗੁਆ ਬੈਠੀ ਤੇ ਅੱਗੇ ਜਾ ਰਹੇ ਟਰੱਕ ਵਿਚ ਜਾ ਵੱਜੀ।
ਕਾਰ ਦੀ ਰਫਤਾਰ ਏਨੀ ਤੇਜ਼ ਸੀ ਕਿ ਕਾਰ ਟਰੱਕ ਦੇ ਹੇਠਾਂ ਬੁਰੀ ਤਰ੍ਹਾਂ ਫਸ ਗਈ। ਇਸ ਵਿਚ ਸਵਾਰ 5 ਨੌਜਵਾਨਾਂ ਵਿਚੋਂ ਚਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਗੈਸ ਕਟਰ ਅਤੇ ਜੇਸੀਬੀ ਦੀ ਮਦਦ ਨਾਲ ਟਰੱਕ ਦੇ ਹੇਠਾਂ ਫਸੀ ਕਾਰ ਨੂੰ ਬਾਹਰ ਕੱਢਿਆ ਗਿਆ ਅਤੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।
ਇਸ ਦੇ ਨਾਲ ਹੀ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਚਾਰ ਨੌਜਵਾਨਾਂ ਵਿੱਚੋਂ ਦੋ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ ਜਦੋਂਕਿ ਦੋ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ।
ਸੀਐਮ ਸ਼ਿਵਰਾਜ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ, “ਭੋਪਾਲ-ਹੋਸ਼ੰਗਾਬਾਦ ਸੜਕ ਉੱਤੇ ਵਾਪਰੇ ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਦੀ ਖਬਰ ਸੁਣ ਕੇ ਦੁਖ ਹੋਇਆ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀਆਂ ਰੂਹਾਂ ਨੂੰ ਉਨ੍ਹਾਂ ਦੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਡੂੰਘੇ ਦੁੱਖ ਨੂੰ ਸਹਿਣ ਦੀ ਤਾਕਤ ਬਖਸ਼ਣ।